18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਥਾਣਾ ਮੁਖੀਆਂ, ਚੌਕੀ ਇੰਚਾਰਜਾਂ ਅਤੇ ਜੀ.ਓ.ਐਸ. ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-02-2026
ਮੋਗਾ, 31 ਜਨਵਰੀ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਵਲੋਂ ਸਾਰੇ ਜੀ. ਓ. ਐਸ., ਐਸ. ਐਚ. ਓ. ਅਤੇ ਚੌਂਕੀ ਇੰਚਾਰਜਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਜਿਸ ਦੌਰਾਨ ਥਾਣਾ ਪੱਧਰੀ ਕਾਰਗੁਜ਼ਾਰੀ, ਬਕਾਇਆ ਕੇਸਾਂ ਅਤੇ ਯੂ. ਆਈ. ਕੇਸਾਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਵਿਰੁੱਧ ਸਖਤ, ਨਿਰੰਤਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ 'ਤੇ ਜ਼ੋਰ ਦਿੱਤਾ ਗਿਆ | ਅਧਿਕਾਰੀਆਂ ਨੂੰ ਯੂ. ਆਈ. ਕੇਸਾਂ ਦੀ ਜਾਂਚ ਪ੍ਰਕਿਰਿਆ ਤੇਜ਼ ਕਰਨ, ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਕੇਸਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਸਪਸ਼ਟ ਕੀਤਾ ਕਿ ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਨਿਆਂ ਦੇ ਮਾਮਲੇ ਵਿਚ ਕਿਸੇ ਵੀ ਕਿਸਮ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਜਨਤਕ ਸੁਰੱਖਿਆ, ਪੋ੍ਰ ਐਕਟਿਵ ਪੁਲਿਸਿੰਗ ਅਤੇ ਮੈਦਾਨੀ ਪੱਧਰ 'ਤੇ ਨਿਗਰਾਨੀ ਮਜ਼ਬੂਤ ਕਰਨ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚੌਥੇ ਗੇੜ 'ਚ ਚਿਪ ਵਾਲੇ ਮੀਟਰ ਉਤਾਰੇ <br/> ਅਗਲੀ ਖ਼ਬਰ 'ਅਜੀਤ' ਉਪ ਦਫ਼ਤਰ ਮੋਗਾ ਵਲੋਂ ਮਨਾਈ ਗਈ 25ਵੀਂ ਵਰ੍ਹੇਗੰਢ <br/>
Ad Position 24