19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅੰਤਰਰਾਸ਼ਟਰੀ ਸਿੱਖਿਆ ਉਲੰਪੀਆਡ ਮੁਕਾਬਲੇ ਵਿਚ ਛਾਏ ਆਕਸਫੋਰਡ ਸਕੂਲ ਦੇ ਵਿਦਿਆਰਥੀ <br/>

Ad Position 21
No active advertisement
ਆਕਸਫੋਰਡ ਸਕੂਲ ਭਗਤਾ ਭਾਈ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ | ਅਜੀਤ ਤਸਵੀਰ <br/> 01-02-2026
ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਮਾਣਮੱਤੀ ਅਤੇ ਅਗਾਂਹ ਵਧੂ ਵਿੱਦਿਅਕ ਸੰਸਥਾ ਹੈ ਜਿੱਥੋਂ ਦੇ ਵਿਦਿਆਰਥੀ ਹਰ ਖੇਤਰ ਵਿਚ ਨਾਮਣਾ ਖੱਟ ਰਹੇ ਹਨ | ਅੰਤਰ-ਰਾਸ਼ਟਰੀ ਪੱਧਰ 'ਤੇ ਹੋਏ ਵੱਖੋ-ਵੱਖਰੇ ਵਿਸ਼ਿਆਂ ਨਾਲ ਸੰਬੰਧਿਤ ਉਲੰਪੀਆਡ ਮੁਕਾਬਲਿਆਂ ਵਿਚ ਆਕਸਫੋਰਡ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜ਼ਿਕਰਯੋਗ ਹੈ ਕਿ ਅੰਤਰ-ਰਾਸ਼ਟਰੀ ਪੱਧਰ ਦੇ ਇਨ੍ਹਾਂ ਮੁਕਾਬਲਿਆਂ ਵਿਚ 38 ਵਿਦਿਆਰਥੀਆਂ ਨੇ ਸੋਨ, 28 ਵਿਦਿਆਰਥੀਆਂ ਨੇ ਚਾਂਦੀ ਅਤੇ 21 ਵਿਦਿਆਰਥੀਆਂ ਨੇ ਕਾਂਸੀ ਮੈਡਲ ਆਪਣੀ ਝੋਲੀ ਪੁਆਏ | ਜ਼ੋਨਲ ਪੱਧਰ 'ਤੇ ਦੂਸਰੀ ਜਮਾਤ ਦੇ ਵਿਦਿਆਰਥੀ ਹਰਸ਼ ਅਗਰਵਾਲ ਨੇ ਪਹਿਲੇ ਰੈਂਕ 'ਤੇ ਸੋਨ ਮੈਡਲ, ਟਰਾਫ਼ੀ ਅਤੇ 5 ਹਜ਼ਾਰ ਰੁਪਏ ਦਾ ਨਕਦ ਇਨਾਮ ਅਤੇ ਰੁਪਿੰਦਰ ਸਿੰਘ (ਜਮਾਤ ਪਹਿਲੀ) ਨੇ ਤੀਜਾ ਸਥਾਨ ਹਾਸਲ ਕਰਦੇ ਹੋਏ ਕਾਂਸੀ ਮੈਡਲ, ਇਕ ਹਜ਼ਾਰ ਰੁਪਏ ਕੀਮਤ ਦਾ ਗਿਫ਼ਟ ਅਤੇ ਟਰਾਫ਼ੀ ਆਪਣੀ ਝੋਲੀ ਪੁਆ ਕੇ ਸਕੂਲ ਅਤੇ ਆਪਣੇ ਮਾਪਿਆਂ ਦੇ ਨਾਂਅ ਨੂੰ ਚਾਰ ਚੰਨ ਲਾ ਦਿੱਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਅਤੇ ਸੰਬੰਧਿਤ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਸਾਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਇਹੋ ਜਿਹੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ | ਅਜਿਹਾ ਕਰਨ ਨਾਲ ਅਸੀਂ ਮਾਨਸਿਕ ਤੌਰ 'ਤੇ ਮਜ਼ਬੂਤ ਬਣਦੇ ਹਾਂ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹੋ ਜਿਹੇ ਮੁਕਾਬਲਿਆਂ ਵਿਚ ਭਾਗ ਲੈਣਾ ਬਹੁਤ ਜ਼ਰੂਰੀ ਹੈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ <br/> ਅਗਲੀ ਖ਼ਬਰ ਸਨੀ ਗਿੱਲ ਹੋਏ ਗੁਰੂ ਰਵਿਦਾਸ ਜੀ ਦੇ ਨਗਰ ਕੀਰਤਨ 'ਚ ਨਤਮਸਤਕ
Ad Position 24