19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਹੋਰ ਆਗੂ ਤੇ ਵਰਕਰ | ਤਸਵੀਰ: ਅਮੋਲਕ ਸਿੰਘ ਕਲਸੀ <br/> 01-02-2026
ਕਿਸ਼ਨਪੁਰਾ ਕਲਾਂ, 31 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਕੰਨੀਆਂ ਕਲਾਂ ਵਿਖੇ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਦਿਆਂ ਵਰਕਰਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਿਆਰੀ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ | ਇਸ ਮੀਟਿੰਗ 'ਚ ਪਾਰਟੀ ਦੀ ਮਜ਼ਬੂਤੀ ਲਈ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਅੰਤ 'ਚ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਵਲੋਂ ਆਏ ਹੋਏ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਜਗਜੀਤ ਸਿੰਘ ਸ਼ਹਿਰੀ ਪ੍ਰਧਾਨ ਧਰਮਕੋਟ, ਸੁਖਰਾਜ ਸਿੰਘ ਸੀਨੀਅਰ ਆਗੂ, ਹਰਪ੍ਰੀਤ ਸਿੰਘ ਵਾਈਸ ਪ੍ਰਧਾਨ ਯੂਥ ਵਿੰਗ ਮੋਗਾ, ਸੁਰਜੀਤ ਸਿੰਘ, ਵਰਿਆਮ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੇ ਮੋਗਾ ਦੌਰੇ ਨੂੰ ਲੈ ਕੇ ਭਾਜਪਾ ਵਲੋਂ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਸਿੱਖਿਆ ਉਲੰਪੀਆਡ ਮੁਕਾਬਲੇ ਵਿਚ ਛਾਏ ਆਕਸਫੋਰਡ ਸਕੂਲ ਦੇ ਵਿਦਿਆਰਥੀ <br/>
Ad Position 24