19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਹਿਕਾਰੀ ਸਭਾਵਾਂ 'ਚ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਦੀ ਹੋਈ ਲੁੱਟ-ਮਾਣੂੰਕੇ <br/>

Ad Position 21
No active advertisement
ਅਜੀਤ ਡੈਸਕ 01-02-2026
ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਯੂਰੀਆ ਖਾਦ 'ਤੇ ਸਬਸਿਡੀ ਦਿੱਤੀ ਜਾਂਦੀ ਹੈ ਦੂਜੇ ਪਾਸੇ ਸਹਿਕਾਰੀ ਸਭਾਵਾਂ ਵਿਚ ਇਨ੍ਹਾਂ ਖਾਦਾਂ ਦੇ ਨਾਲ ਬੇਲੋੜੀਆਂ ਵਸਤਾਂ ਵਧੇਰੇ ਕੀਮਤਾਂ ਵਿਚ ਧੱਕੇ ਨਾਲ ਮੜ੍ਹ ਕੇ ਕਿਸਾਨਾਂ ਦੀ ਲੁੱਟ ਕਰ ਰਹੀਆਂ ਹਨ, ਜਿਸ ਦਾ ਕਿਸਾਨਾਂ ਵਿਚ ਭਾਰੀ ਰੋਸ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮੋਗਾ ਦੇ ਦਫ਼ਤਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੂੰ ਬਲਾਕ ਬਾਘਾ ਪੁਰਾਣਾ ਦੀ ਸਹਿਕਾਰੀ ਸਭਾ ਦੀ ਲਿਖਤੀ ਸ਼ਿਕਾਇਤ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਕਿਸਾਨਾਂ ਦੀ ਭਲਾਈ ਲਈ ਤੁਰੰਤ ਸਖ਼ਤ ਕਾਰਵਾਈ ਕਰੇ ਅਤੇ ਹੋ ਰਹੀ ਕਿਸਾਨਾਂ ਦੀ ਲੁੱਟ ਨੂੰ ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਖਾਦਾਂ ਸਪਲਾਈ ਕਰਨ ਸਮੇਂ ਸਹਿਕਾਰੀ ਸਭਾਵਾਂ ਕਿਸਾਨ ਨੂੰ ਯੂਰੀਆ ਖਾਦ ਦੇ ਨਾਲ ਪਸ਼ੂਆਂ ਵਾਲੀ ਫੀਡ ਜਾਂ ਹੋਰ ਬੇਲੋੜੀਆਂ ਬਾਇਓ ਖਾਦਾਂ ਆਦਿ ਟੈਗਿੰਗ ਕਰ ਕੇ ਧੱਕੇ ਨਾਲ ਵਿੱਕਰੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦੀ ਕਿਸਾਨ ਪੱਧਰ 'ਤੇ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ | ਕਿਸਾਨ ਆਗੂਆਂ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਅਨਸਰਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਉਹ ਇਸ ਮਾਮਲੇ ਨੂੰ ਖੇਤੀ ਮੰਤਰੀ ਪੰਜਾਬ ਤੇ ਸਕੱਤਰ ਖੇਤੀਬਾੜੀ ਪੰਜਾਬ ਸਰਕਾਰ ਦੇ ਸਖ਼ਤ ਕਾਨੂੰਨੀ ਕਾਰਵਾਈ ਲਈ ਧਿਆਨ ਵਿਚ ਲਿਆਉਣਗੇ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਦੀਆਂ ਸਿਰਮੌਰ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਮਨਾਇਆ <br/>
Ad Position 24