19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਿੱਖਿਆ ਵਿਭਾਗ ਦੀਆਂ ਸਿਰਮੌਰ ਜਥੇਬੰਦੀਆਂ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ <br/>

Ad Position 21
No active advertisement
ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਖੱਟੜਾ, ਹਰਜਿੰਦਰਪਾਲ ਸਿੰਘ ਪੰਨੂ | <br/> 01-02-2026
ਮੋਗਾ, 31 ਜਨਵਰੀ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਲੈਕਚਰਾਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖਟੜਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2011 ਤੋਂ ਪਹਿਲਾਂ ਸਿੱਖਿਆ ਵਿਭਾਗ ਵਿਚ ਭਰਤੀ ਹੋਏ ਅਧਿਆਪਕਾਂ 'ਤੇ ਥੋਪੇ ਗਏ ਟੈੱਟ ਦੀ ਸ਼ਰਤ ਦੇ ਵਿਰੋਧ ਵਿਚ, ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਹੱਲ ਕਰਵਾਉਣ ਵਾਸਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਰਜਿ:, ਮਾਸਟਰ ਕੇਡਰ ਯੂਨੀਅਨ ਪੰਜਾਬ, ਲੈਕਚਰਾਰ ਕੇਡਰ ਯੂਨੀਅਨ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੀਆਂ | ਸਿੱਖਿਆ ਵਿਭਾਗ ਦੀਆਂ ਚਾਰੇ ਸਿਰਮੌਰ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਧਿਆਪਕ/ਮੁਲਾਜ਼ਮ ਵਰਗ ਦੇ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਕਰ ਕੇ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ, ਅਧਿਆਪਕ ਤੇ ਮੁਲਾਜ਼ਮ ਨਿੱਤ ਵੱਖ-ਵੱਖ ਮਸਲਿਆ ਨੂੰ ਲੈ ਕੇ ਮਾਨਸਿਕ ਪਰੇਸ਼ਾਨੀ 'ਚ ਪਿਸ ਰਹੇ ਹਨ | ਜਥੇਬੰਦੀਆਂ ਦੇ ਆਗੂਆਂ ਨੇ 7 ਫਰਵਰੀ ਨੂੰ ਸਰਕਾਰ ਖ਼ਿਲਾਫ਼ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਵਿਚ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਦੀ ਰਣਨੀਤੀ ਤੈਅ ਕੀਤੀ ਜਾਵੇਗੀ | ਬਲਜਿੰਦਰ ਧਾਲੀਵਾਲ, ਹਰਜਿੰਦਰਪਾਲ ਸਿੰਘ ਪੰਨੂ, ਧਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਖੱਟੜਾ ਨੇ ਸਾਂਝੇ ਤੌਰ 'ਤੇ ਭਰਾਤਰੀ ਯੂਨੀਅਨਾਂ ਨੂੰ ਇਕ ਪਲੇਟਫ਼ਾਰਮ 'ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸੂਬਾਈ ਆਗੂ ਗੁਰਿੰਦਰ ਸਿੰਘ ਘੁਕੇਵਾਲੀ, ਗੁਰਮੀਤ ਸਿੰਘ ਭੁੱਲਰ, ਸਤਵੀਰ ਸਿੰਘ ਰੌਣੀ, ਦਲਜੀਤ ਸਿੰਘ ਸਭਰਵਾਲ, ਦਵਿੰਦਰ ਸਿੰਘ ਗੁਰੂ, ਨਰਿੰਦਰ ਸ਼ਰਮਾ, ਜਸਪਾਲ ਸਿੰਘ ਲੁਧਿਆਣਾ, ਪਰਮਪਾਲ ਸਿੰਘ ਮੋਗਾ, ਸੰਦੀਪ ਭੱਟ ਰੋਪੜ, ਕੁਲਦੀਪ ਭਗਤੂਆਣਾ, ਦਵਿੰਦਰ ਸਿੰਘ ਫ਼ਰੀਦਕੋਟ, ਸੁਖਜੀਤ ਸਿੰਘ ਜਲੰਧਰ, ਨਰਿੰਦਰ ਸ਼ਰਮਾ ਗੁਰਦਾਸਪੁਰ ਆਦਿ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਤੇ ਡੀ.ਸੀ. ਨੇ 10 ਲੱਖ ਬੀਮਾ ਯੋਜਨਾ ਦੀ ਕਰਵਾਈ ਸ਼ੁਰੂਆਤ <br/> ਅਗਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਦੀ ਹੋਈ ਲੁੱਟ-ਮਾਣੂੰਕੇ <br/>
Ad Position 24