ਬਾਘਾ ਪੁਰਾਣਾ, 1 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਕੋ: ਸੁਸਾਇਟੀ 'ਚ ਸ਼ਾਨਦਾਰ ਸੇਵਾਵਾਂ ਦੇਣ ਲਈ ਸੁਸਾਇਟੀ ਸੈਕਟਰੀ ਨੂੰ ਖੇਤੀਬਾੜੀ ਮੰਤਰੀ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪਿੰਡ ਮਾਣੂੰਕੇ ਦੀ ਕੋ: ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਪਿੰਡ ਮਾਣੂੰਕੇ ਦੀ ਕੋ: ਸੁਸਾਇਟੀ ਦੇ ਸੈਕਟਰੀ ਰਾਜ ਬਹਾਦਰ ਸਿੰਘ ਪੁੱਤਰ ਡਾ. ਨਿਹਾਲ ਸਿੰਘ ਵਾਸੀ ਮਾਣੂੰਕੇ ਜੋ ਸੁਸਾਇਟੀ ਨਾਲ ਜੁੜੇ ਕਿਸਾਨਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦਾ ਹੈ ਜਿਸ ਦੀ ਪ੍ਰੇਰਨਾ ਸਦਕਾ ਪਿੰਡ ਮਾਣੂੰਕੇ ਅਤੇ ਨਾਲ ਲੱਗਦਾ ਪਿੰਡਾਂ ਦੇ ਅਨੇਕਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਕੀਤਾ | ਸੈਕਟਰੀ ਰਾਜ ਬਹਾਦਰ ਸਿੰਘ ਦੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਇਸ ਸ਼ਲਾਘਾਯੋਗ ਉਪਰਾਲੇ ਸਦਕਾ 77 ਵੇਂ ਗਣਤੰਤਰ ਦਿਵਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ, ਸਾਗਰ ਸੇਤੀਆ ਡੀ.ਸੀ. ਮੋਗਾ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਾ. ਗੁਰਜੋਤ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਹਰਮਨਜੀਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਵਲੋਂ ਵਿਸ਼ੇਸ਼ ਸਨਮਾਨ ਨਾਲ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਨੂੰ ਸਨਮਾਨਿਤ ਕੀਤਾ ਗਿਆ |