16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਦਾ ਦੌਰਾ

Ad Position 21
repet_subhas-goyals [Copy P29]
ਅਜੀਤ ਡੈਸਕ 02-02-2026
ਮੋਗਾ, 1 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ | ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਚੈਕਿੰਗ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਪਿੰਡ ਜਨੇਰ ਵਿਖੇ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ | ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ੇ ਨੂੰ ਜਿੰਨੀ ਜਲਦੀ ਹੋ ਸਕੇ ਆਪਣੀ ਜ਼ਿੰਦਗੀ 'ਚੋਂ ਕੱਢ ਦੇਣ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਪਹਿਲਾਂ ਵੀ ਕਿੱਤਾਮੁਖੀ ਕੋਰਸ ਮੁਫ਼ਤ ਕਰਵਾਏ ਗਏ ਸਨ ਅਤੇ ਇਹ ਅੱਗੇ ਵੀ ਚਲਦੇ ਰਹਿਣਗੇ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਵਿਚ ਮਨੋਰੰਜਨ ਗਤੀਵਿਧੀਆਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਰਿਕਵਰੀ ਅਤੇ ਪੁਨਰਵਾਸ 'ਚ ਸਹਾਇਤਾ ਕੀਤੀ ਜਾ ਸਕੇ | ਜ਼ਿਲ੍ਹਾ ਪ੍ਰਸ਼ਾਸਨ ਦਵਾਈਆਂ ਅਤੇ ਟੈਸਟ ਕਿੱਟਾਂ ਸਮੇਤ ਜ਼ਰੂਰੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰ ਕੇ ਹਰ ਮੁਸ਼ਕਿਲ ਅਤੇ ਲੋੜ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ | ਡਿਪਟੀ ਕਮਿਸ਼ਨਰ ਵਲੋਂ ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਵਾਲੇ ਮਹਿਜ਼ 12 ਘੰਟਿਆਂ 'ਚ ਕੀਤੇ ਕਾਬੂ <br/> ਅਗਲੀ ਖ਼ਬਰ ਡੀ.ਏ. ਵੀ. ਕਾਲਜ ਜਗਰਾਉਂ ਵਲੋਂ ਕਰਵਾਏ ਗਏ ਹੁਨਰ ਮੁਕਾਬਲੇ
Ad Position 24