ਬੱਧਨੀ ਕਲਾਂ, 1 ਫਰਵਰੀ (ਸੰਜੀਵ ਕੋਛੜ)-ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਾਲਿਆਂ ਲਈ ਪੰਜਾਬ ਸਿਰਫ਼ ਸਿਆਸੀ ਰੋਟੀਆਂ ਸੇਕਣ ਦੀ ਇਕ ਜਗ੍ਹਾ ਹੈ, ਜਦੋਂਕਿ ਸ਼ੋ੍ਰਮਣੀ ਅਕਾਲੀ ਦਲ ਵਾਸਤੇ ਪੰਜਾਬ ਆਪਣਾ ਘਰ ਹੈ, ਤੁਸੀ ਜਦੋਂ ਵੀ ਮੌਕਾ ਦਿੱਤਾ ਤਾਂ ਤੁਹਾਡੀ ਆਪਣੀ ਖੇਤਰੀ ਪਾਰਟੀ ਨੇ ਸੂਬੇ ਦਾ ਬਹੁ ਪੱਖੀ ਵਿਕਾਸ ਕਰਵਾਇਆ ਪਰ ਬੀਤੇ 10 ਸਾਲਾਂ 'ਚ ਕਾਂਗਰਸ ਜਾਂ ਆਮ ਆਦਮੀ ਪਾਰਟੀ ਦੀ ਬਣੀਆਂ ਸਰਕਾਰਾਂ ਨੇ ਇਕ ਵੀ ਇੱਟ ਤੱਕ ਨਹੀਂ ਲਗਾਈ | ਹੁਣ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਇਕ ਝੰਡੇ ਥੱਲੇ ਇਕੱਠੇ ਹੋ ਕੇ ਆਪਣੀ ਮਾਂ ਪਾਰਟੀ ਨੂੰ ਮੌਕਾ ਦਿਓ, ਹੁਣ ਤਾਂ ਵਿਦੇਸ਼ਾਂ ਵਾਲਿਆਂ ਨੇ ਵੀ ਵੀਜ਼ੇ ਦੇਣੇ ਬੰਦ ਕਰ ਦਿੱਤੇ ਹਨ, ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਪੰਜਾਬ 'ਚ ਖੇਤਰੀ ਪਾਰਟੀ ਦਾ ਆਉਣਾ ਸਮੇਂ ਦੀ ਮੁੱਖ ਲੋੜ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬੁੱਟਰ ਕਲਾਂ ਵਿਖੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ, ਐਡਵੋਕੇਟ ਅਮਨਦੀਪ ਸਿੰਘ ਸੋਢੀ ਅਤੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਏ ਜਸਦੀਪ ਸਿੰਘ ਡਾਲਾ, ਜਗਜੀਤ ਸਿੰਘ ਬਲਾਕ ਸੰਮਤੀ ਮੈਂਬਰ, ਪਰਮਿੰਦਰ ਕੌਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਕਰਨ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ | ਉਨ੍ਹਾਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਥਾਪੜਾ ਦਿੰਦਿਆਂ ਉਸ ਲਈ ਦਿਨ-ਰਾਤ ਇਕ ਕਰਨ ਲਈ ਆਖਿਆ | ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ, ਸੰਜੀਤ ਸਿੰਘ ਸੰਨੀ ਗਿੱਲ, ਬੀਬੀ ਨਰਿੰਦਰ ਕੌਰ ਰਣੀਆਂ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਐਡਵੋਕੇਟ ਅਮਰਿੰਦਰ ਸਿੰਘ ਵਿੱਕੀ ਧਾਲੀਵਾਲ, ਹਰਪ੍ਰੀਤ ਸਿੰਘ ਲਵਲੀ ਘੋਲੀਆਂ, ਸੁਖਹਰਪ੍ਰੀਤ ਸਿੰਘ ਰੋਡੇ ਆਦਿ ਬੁਲਾਰਿਆਂ ਨੇ ਜਿਥੇ ਵਿਰੋਧੀ ਪਾਰਟੀਆਂ ਨੂੰ ਜੰਮ ਕੇ ਰਗੜੇ ਲਾਏ, ਉਥੇ ਹੀ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਜ਼ਿਲ੍ਹਾ ਮੋਗਾ ਦੀਆਂ ਚਾਰੇ ਸੀਟਾਂ ਜਿੱਤ ਕੇ ਝੋਲੀ ਪਾਉਣ ਲਈ ਦਿਨ-ਰਾਤ ਇਕ ਕਰਨ ਦਾ ਭਰੋਸਾ ਦਿੱਤਾ | ਪਾਰਟੀ 'ਚ ਸ਼ਾਮਿਲ ਹੋਏ ਹਰਭੁਪਿੰਦਰ ਸਿੰਘ ਲਾਡੀ, ਬੀਬੀ ਰਾਜਵਿੰਦਰ ਕੌਰ ਭਾਗੀਕੇ, ਅਮਨਦੀਪ ਸਿੰਘ ਸੋਢੀ, ਜਸਦੀਪ ਸਿੰਘ ਡਾਲਾ ਆਦਿ ਨੇ ਪਾਰਟੀ ਪ੍ਰਧਾਨ ਵਲੋਂ ਲਗਾਈ ਗਈ ਹਰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਆਖਿਆ | ਇਸ ਮੌਕੇ ਡਾ. ਜਗਤਾਰ ਸਿੰਘ ਮੱਲ੍ਹੀ, ਕਰਨੈਲ ਸਿੰਘ ਦੌਧਰ, ਗੁਰਦਰਸ਼ਨ ਸਿੰਘ ਧਾਲੀਵਾਲ, ਸੰਦੀਪ ਸ਼ਰਮਾ ਮੀਨੀਆਂ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਪ੍ਰਧਾਨ, ਨਾਹਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਸਰਪੰਚ, ਹਰਜੀਤ ਸਿੰਘ ਸਰਪੰਚ, ਜਸਵੰਤ ਸਿੰਘ ਫੰਤਾਂ, ਜਗਰੂਪ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ ਨੀਟੂ, ਸਾਧੂ ਸਿੰਘ ਸਰਪੰਚ, ਕੁਲਵੰਤ ਸਿੰਘ ਕੰਤਾਂ ਪ੍ਰਧਾਨ, ਗੁਰਮੇਲ ਸਿੰਘ ਬੱਧਨੀ ਖ਼ੁਰਦ, ਬਲਰਕਾਜ ਸਿੰਘ, ਅਤਿੰਦਰ ਸਿੰਘ ਦੀਨਾ, ਮਨੀ ਬੁੱਟਰ, ਅਮਨਦੀਪ ਸਿੰਘ ਲੋਪੋ, ਗੁਰਤੇਜ ਸਿੰਘ, ਗੁਰਬਖ਼ਸ਼ ਸਿੰਘ ਰਣੀਆਂ, ਸੁਖਜੀਤ ਸਿੰਘ, ਮੇਜਰ ਸਿੰਘ ਡਾਇਰੈਕਟਰ, ਹਰਮੇਲ ਸਿੰਘ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੇ ਆਗੂ, ਵਰਕਰ, ਪੰਚ-ਸਰਪੰਚ ਤੇ ਮੁਹਤਬਰ ਹਾਜ਼ਰ ਸਨ |