16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਇਕ ਕਿੱਲੋ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-02-2026
ਮੋਗਾ, 1 ਫਰਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਦੋ ਨੌਜਵਾਨਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਵਰਤੀ ਗਈ ਕਰੇਟਾ ਕਾਰ ਵੀ ਬਰਾਮਦ ਕਰ ਲਈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਜਦ ਉਹ ਬੁੱਘੀਪੁਰਾ ਚੌਂਕ ਤੋਂ ਲੁਹਾਰਾ ਸਾਈਡ ਇਕ ਕਿੱਲੋਮੀਟਰ ਅੱਗੇ ਇਕ ਸੁੰਨਸਾਨ ਏਰੀਆ ਦਿੱਲੀ ਕਾਲੋਨੀ 'ਚ ਗਏ ਤਾਂ ਸਾਹਮਣੇ ਇਕ ਚਿੱਟੇ ਰੰਗ ਦੀ ਕਰੇਟਾ ਕਾਰ ਖੜ੍ਹੀ ਵੇਖੀ ਤਾਂ ਉਸ 'ਚ ਸਵਾਰ ਦੋ ਨੌਜਵਾਨਾਂ ਸਮੇਤ ਕਾਰ ਨੂੰ ਚੈੱਕ ਕੀਤਾ ਤਾਂ ਉਸ 'ਚੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ ਅਤੇ ਨੌਜਵਾਨਾਂ ਦੀ ਪਹਿਚਾਣ ਦਿਲਰਾਜ ਸਿੰਘ ਉਰਫ਼ ਵੰਸ਼ ਵਾਸੀ ਅਟਾਰੀ ਜ਼ਿਲ੍ਹਾ ਅੰਮਿ੍ਤਸਰ ਅਤੇ ਅਰਪਨਪ੍ਰੀਤ ਸਿੰਘ ਵਾਸੀ ਚਾਹਲ ਹਾਲ ਆਬਾਦ ਮੋਹਨੀ ਪਾਰਕ ਅੰਮਿ੍ਤਸਰ ਵਜੋਂ ਹੋਈ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ 21.61.85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਇਸ ਸਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਹੈਰੋਇਨ ਸਮੇਤ ਕਾਬੂ ਨੌਜਵਾਨਾਂ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਉਰਫ਼ ਮਿੱਠਾ ਮਝੈਲ ਨਹੀਂ ਰਹੇ ਅਗਲੀ ਖ਼ਬਰ 'ਅਜੀਤ' ਨੇ ਹਮੇਸ਼ਾ ਪੰਜਾਬੀਆਂ ਦੀ ਲੜਾਈ ਅੱਗੇ ਹੋ ਕੇ ਲੜੀ-ਨਿਧੜਕ ਸਿੰਘ ਬਰਾੜ
Ad Position 24