11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਅਧਿਆਪਕ ਜਥੇਬੰਦੀਆਂ <br/>

Ad Position 21
No active advertisement
ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪਿਛਲੇ ਸਾਲ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਡਿਊਟੀਆਂ ਲਗਾਉਣ ਦੌਰਾਨ ਸਰਕਾਰ ਦੇ ਨਾਕਸ ਪ੍ਰਬੰਧਾਂ ਅਤੇ ਗ਼ਲਤ ਪ੍ਰਸ਼ਾਸਕੀ ਫ਼ੈਸਲਿਆਂ ਦੀ ਭੇਟ ਚੜ੍ਹੇ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੇ ਮਾਮਲੇ ਵਿਚ ਮੁਕੰਮਲ ਇਨਸਾਫ਼ ਲੈਣ ਸਮੇਤ ਚੋਣ ਡਿਊਟੀਆਂ ਨਾਲ ਜੁੜੇ ਬਾਕੀ ਮਾਮਲਿਆਂ ਦੇ ਹੱਲ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕ ਇਨਸਾਫ਼ ਕਮੇਟੀ ਦੀ ਅਗਵਾਈ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂ ਦਿਗਵਿਜੇਪਾਲ ਸ਼ਰਮਾ, ਵਿਕਰਦੇਵ ਸਿੰਘ, ਸੁਖਵਿੰਦਰ ਚਾਹਲ, ਸੁਰਿੰਦਰ ਪੁਆਰੀ, ਸੁਰਿੰਦਰ ਕੰਬੋਜ, ਬਲਜਿੰਦਰ ਧਾਲੀਵਾਲ, ਪ੍ਰਗਟਜੀਤ ਕਿਸ਼ਨਪੁਰਾ, ਹਰਜਿੰਦਰਪਾਲ ਪੰਨੂ, ਲਛਮਣ ਨਬੀਪੁਰ, ਦੀਪਕ ਕੰਬੋਜ, ਗੁਰਜੰਟ ਵਾਲੀਆ, ਸੰਦੀਪ ਗਿੱਲ, ਗੁਰਿੰਦਰਜੀਤ ਸਿੱਧੂ, ਸਤਨਾਮ ਰੰਧਾਵਾ, ਬਲਿਹਾਰ ਸਿੰਘ, ਜਗਦੀਸ਼ ਜੱਗੀ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਇਸੇ ਕੜੀ ਤਹਿਤ 18 ਜਨਵਰੀ 2026 ਨੂੰ ਨਵੀਂ ਅਨਾਜ ਮੰਡੀ ਮੋਗਾ ਵਿਖੇ ਇਨਸਾਫ਼ ਰੈਲੀ ਉਪਰੰਤ ਸੌਂਪੇ ਮੰਗ ਪੱਤਰ ਤੋਂ ਬਾਅਦ ਮੋਗਾ ਪ੍ਰਸ਼ਾਸਨ ਰਾਹੀਂ 28 ਜਨਵਰੀ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਮਿਲੀ ਸੀ ਜੋ ਕਿ ਹੁਣ ਮੁਲਤਵੀ ਕਰ ਕੇ 10 ਫਰਵਰੀ ਦੀ ਕਰ ਦਿੱਤੀ ਹੈ | ਆਗੂਆਂ ਨੇ ਇਸ ਮਸਲੇ ਦਾ ਜਲਦੀ ਨਿਪਟਾਰਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਵਿਚ ਚੋਣ ਡਿਊਟੀ ਦੌਰਾਨ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਦਰਦਨਾਕ ਹਾਦਸੇ ਵਿਚ ਵਿਛੋੜਾ ਦੇਣ ਕਾਰਨ ਉਨ੍ਹਾਂ ਦੇ ਬੱਚਿਆਂ ਦੇ ਨਾਂਅ 'ਤੇ 2-2 ਕਰੋੜ ਰੁਪਏ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ | ਅਜਿਹੇ ਮਾਮਲਿਆਂ ਵਿਚ ਭਵਿੱਖ ਲਈ ਇਕ ਠੋਸ ਮੁਆਵਜ਼ਾ ਨੀਤੀ ਤਿਆਰ ਕੀਤੀ ਜਾਵੇ, ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੇ ਬੱਚਿਆਂ ਦਾ ਪੜ੍ਹਾਈ ਦਾ ਖ਼ਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇ ਅਤੇ ਦੋਵਾਂ ਬੱਚਿਆਂ ਲਈ ਸਰਕਾਰੀ ਨੌਕਰੀ ਰਾਖਵੀਂ ਰੱਖਣ ਸਬੰਧੀ ਸਰਕਾਰ ਵਲੋਂ ਲਿਖਤੀ ਆਰਡਰ ਜਾਰੀ ਕੀਤਾ ਜਾਵੇ, ਇਨ੍ਹਾਂ ਚੋਣਾਂ ਦੌਰਾਨ ਹੋਏ ਹਾਦਸਿਆਂ ਕਰ ਕੇ ਜ਼ਖ਼ਮੀ ਹੋਏ ਡਿਊਟੀ ਅਧਿਆਪਕਾਂ ਰਾਜਵੀਰ ਕੌਰ ਪ੍ਰੀ ਪ੍ਰਾਇਮਰੀ ਐਸੋਸੀਏਟ ਟੀਚਰ ਜ਼ਿਲ੍ਹਾ ਸੰਗਰੂਰ, ਮਨਪ੍ਰੀਤ ਸਿੰਘ ਪੰਜਾਬੀ ਮਾਸਟਰ ਜ਼ਿਲ੍ਹਾ ਸੰਗਰੂਰ, ਪਰਮਜੀਤ ਕੌਰ ਐਸੋਸੀਏਟ ਟੀਚਰ ਜ਼ਿਲ੍ਹਾ ਪਟਿਆਲਾ ਅਤੇ ਗੁਰਵਿੰਦਰ ਸਿੰਘ ਐਸੋਸੀਏਟ ਟੀਚਰ ਜ਼ਿਲ੍ਹਾ ਪਟਿਆਲਾ ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸੱਚ ਦੀ ਜਿੱਤ ਹੋਈ-ਮਾਹਲਾ <br/> ਅਗਲੀ ਖ਼ਬਰ ਮੋਗਾ ਵਿਖੇ ਸਟੈਮ ਵਰਕਸ਼ਾਪ ਦੌਰਾਨ 250 ਵਿਦਿਆਰਥੀਆਂ ਨੇ ਭਾਗ ਲਿਆ <br/>
Ad Position 24