ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਜਿਸ ਨੂੰ ਸਿਆਸੀ ਰੰਜਿਸ਼ ਤਹਿਤ ਫਸਾਇਆ ਗਿਆ ਸੀ ਅਤੇ ਉਸ 'ਤੇ ਨਸ਼ਾ ਤਸਕਰਾਂ ਨਾਲ ਰਲੇ ਜਾਣ ਦੇ ਵੀ ਝੂਠੇ ਪਰਚੇ ਦਰਜ ਕੀਤੇ ਗਏ ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਨਾਲ ਸੱਚ ਦੀ ਜਿੱਤ ਹੋਈ ਅਤੇ ਝੂਠ ਦੀ ਹਾਰ ਹੋਈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਡਾਇਰੈਕਟਰ ਰਾਜਵੰਤ ਸਿੰਘ ਮਾਹਲਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਹੁਣ ਬਿਕਰਮ ਸਿੰਘ ਮਜੀਠੀਆ ਪਾਰਟੀ ਲਈ ਨਿਰੰਤਰ ਕੰਮ ਵਿਚ ਜੁੱਟ ਜਾਣਗੇ | ਮਾਹਲਾ ਨੇ ਕਿਹਾ ਕਿ ਆਪ ਸਰਕਾਰ ਨਿੱਜੀ ਰੰਜਿਸ਼ ਰੱਖ ਕੇ ਹੀ ਅਜਿਹੇ ਹੱਥਕੰਡੇ ਵਰਤ ਰਹੀ ਹੈ ਪਰ ਇਸ ਦਾ ਜਵਾਬ ਲੋਕ ਸਾਲ 2027 ਦੀਆਂ ਚੋਣਾਂ ਵਿਚ ਦੇਣਗੇ |