11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੁਖਾਨੰਦ ਕਤਲ ਕਾਂਡ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਸਮਾਲਸਰ ਥਾਣੇ ਅੱਗੇ ਧਰਨਾ ਲਾਇਆ

Ad Position 21
No active advertisement
ਅਜੀਤ ਡੈਸਕ 03-02-2026
ਸਮਾਲਸਰ, 2 ਫਰਵਰੀ (ਗੁਰਜੰਟ ਕਲਸੀ ਲੰਡੇ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਸੁਖਾਨੰਦ ਦੇ ਸਿਕੰਦਰ ਸਿੰਘ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਾਉਣ, ਮੁਕੱਦਮੇ ਵਿਚ ਆਈ.ਪੀ.ਸੀ. ਦੀ ਧਾਰਾ 120-ਬੀ ਅਨੁਸਾਰ ਕਾਰਵਾਈ, ਐਸ.ਸੀ.ਐਸ.ਟੀ. ਐਕਟ ਦਾ ਵਾਧਾ ਕਰਾਉਣ ਲਈ ਸਮਾਲਸਰ ਥਾਣੇ ਅੱਗੇ ਧਰਨਾ ਦਿੱਤਾ ਗਿਆ | ਧਰਨੇ ਵਿਚ ਐਸ.ਐਚ.ਓ. ਨੇ ਆ ਕੇ ਭਰੋਸਾ ਦਿੱਤਾ ਕਿ ਰਹਿੰਦੇ ਦੋਸ਼ੀ ਜਲਦ ਗਿ੍ਫ਼ਤਾਰ ਕੀਤੇ ਜਾਣਗੇ ਨਹੀਂ ਤਾਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਜਾਵੇਗਾ ਤੇ ਬਾਕੀ ਮੰਗਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਧਰਨੇ ਵਿਚ ਪੁਲਿਸ ਪ੍ਰਸ਼ਾਸਨ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਗਿਆ | ਜੇਕਰ ਇਨਸਾਫ ਨਾ ਮਿਲਿਆ ਤਾਂ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂੰਕੇ, ਇਲਾਕਾ ਪ੍ਰਧਾਨ ਜਗਦੀਪ ਸਿੰਘ ਲੰਗੇਆਣਾ ਨੇ ਕਿਹਾ ਕਿ ਮੁਕੱਦਮੇ ਵਿਚ ਸ਼ਾਮਿਲ ਰਹਿੰਦੇ ਦੋਸ਼ੀਆਂ ਅਤੇ ਅਣਪਛਾਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪੁਲਿਸ ਕੋਲ ਇਕੋ ਬਹਾਨਾ ਹੈ ਕਿ ਸਾਨੂੰ ਦੋਸ਼ੀ ਲੱਭ ਨਹੀਂ ਰਹੇ ਤਾਂ ਫੇਰ ਪੁਲਿਸ ਨੇ ਉਨ੍ਹਾਂ ਨੂੰ ਹਾਲੇ ਤੱਕ ਭਗੌੜੇ ਕਰਾਰ ਕਿਉਂ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਦੋਸ਼ੀ ਜਰਾਇਮ ਪੇਸ਼ਾ ਅਪਰਾਧੀ ਹਨ | ਉਨ੍ਹਾਂ ਦਾ ਮਾਰ ਧਾੜ, ਲੜਾਈਆਂ, ਕਤਲ ਕਰਨੇ ਕਿੱਤਾ ਹੈ | ਪੁਲਿਸ ਉਨ੍ਹਾਂ ਦੀ ਰਾਖੀ ਕਰ ਰਹੀ ਹੈ ਤੇ ਐਮ.ਐਲ.ਏ. ਸੁਖਾਨੰਦ ਦੋਸ਼ੀਆਂ ਨੂੰ ਸ਼ਹਿ ਦੇ ਰਿਹਾ ਹੈ | ਪਰਮਜੀਤ ਸਿੰਘ ਡੋਡ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੰਦੀਪ ਸਿੰਘ ਸ਼ਨੀ ਨੇ ਕਿਹਾ ਕਿ ਇਹ ਸੰਘਰਸ਼ ਦੀ ਸ਼ੁਰੂਆਤ ਹੈ, ਇਕ ਹਫ਼ਤੇ ਵਿਚ ਜੇਕਰ ਇਨਸਾਫ ਨਾ ਮਿਲਿਆ ਤਾਂ ਸੰਘਰਸ਼ ਅੱਗੇ ਤੋਰਿਆ ਜਾਵੇਗਾ | ਇਸ ਦੇ ਲਈ ਮੀਟਿੰਗ ਕਰਕੇ ਫ਼ੈਸਲਾ ਕੀਤਾ ਜਾਵੇਗਾ | ਉਕਤ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਰੋਡੇ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਕਰਨ ਸਿੰਘ ਵੈਰੋਕੇ, ਨੌਜਵਾਨ ਭਾਰਤ ਸਭਾ ਦੇ ਇਲਾਕਾ ਵਿੱਤ ਸਕੱਤਰ ਨਿਰਮਲ ਸਿੰਘ ਸੇਖਾ, ਸੁਰਜੀਤ ਸਿੰਘ, ਤਰਸੇਮ ਸਿੰਘ, ਸੁਰਜੀਤ ਸਿੰਘ, ਪੰਚਾਇਤ ਮੈਂਬਰ ਬੱਬੀ ਢਿੱਲੋਂ, ਕਮਲਜੀਤ ਸਿੰਘ, ਦੀਪਾ, ਗੁਰਪ੍ਰੀਤ ਸਿੰਘ ਸਮਾਲਸਰ, ਆਕਾਸ਼ਦੀਪ ਸਿੰਘ, ਚਰਨਾ ਸੇਖਾ, ਅਕਾਸ਼ ਰੋਡੇ, ਗੁਰਪ੍ਰੀਤ ਸਿੰਘ ਰੋਡੇ, ਬਲਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ | ਨੌਜਵਾਨ ਭਾਰਤ ਸਰਕਾਰ ਸਭਾ ਦੇ ਆਗੂ ਸਾਧੂ ਸਿੰਘ ਸੇਖਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਤਿੰਨ ਕਾਬੂ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਧਰਮਕੋਟ ਨੂੰ ਦਿੱਤੇ ਗਏ ਥਾਪੜੇ ਨਾਲ ਵਰਕਰਾਂ 'ਚ ਖ਼ੁਸ਼ੀ
Ad Position 24