ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)- ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮੁਹੱਲਾ ਵਾਸੀਆਂ ਵਲੋਂ ਮਨਾਇਆ ਗਿਆ ਅਤੇ ਉਨ੍ਹਾਂ ਦੀ ਯਾਦ 'ਚ ਨਗਰ ਕੀਰਤਨ ਕੱਢਿਆ ਗਿਆ | ਇਸ ਨਗਰ ਕੀਰਤਨ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਉਨ੍ਹਾਂ ਵਲੋਂ ਸੰਗਤਾਂ ਲਈ ਫਲ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਸੰਜੀਤ ਸਿੰਘ ਸਨੀ ਗਿੱਲ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਸਮੁੱਚੀ ਮਾਨਵ ਜਾਤੀ ਲਈ ਕਲਿਆਣਕਾਰੀ ਸਨ, ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਵੀ ਸਮੋਈ ਹੋਈ ਹੈ ਜੋ ਸਾਡੇ ਸਭ ਲਈ ਚਾਨਣ ਮੁਨਾਰਾ ਹੈ ਅਤੇ ਸਾਨੂੰ ਭਗਤ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਬੇਹੱਦ ਲੋੜ ਹੈ | ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਮਨਜੀਤ ਸਿੰਘ ਧੰਮੂ, ਕੌਂਸਲਰ ਮਤਵਾਲ ਸਿੰਘ, ਕੌਂਸਲਰ ਗੌਰਵ ਗੁਪਤਾ ਗੁੱਡੂ, ਰਾਜ ਲਾਲ ਚੰਦ, ਨਰੇਸ਼ ਬੋਹਤ, ਅਰਜਨ ਕੁਮਾਰ ਪ੍ਰਧਾਨ, ਰਾਜੇਸ਼ ਬੋਹਤ, ਡਾ. ਬਲਜੀਤ ਸਿੰਘ, ਬਾਲ ਕਿ੍ਸ਼ਨ, ਮਨੀ, ਬਿੱਟੂ, ਪੁਰਸ਼ੋਤਮ, ਰਾਕੇਸ਼ ਬੰਗੜ, ਬਲਵੀਰ ਆਦਿ ਹਾਜ਼ਰ ਸਨ |