ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਿ੍ਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਮੁਫ਼ਤ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਦੀਵਾਨਸ਼ੂ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ 'ਚੋਂ 57, ਲਿਸਨਿੰਗ 'ਚੋਂ 58, ਸਪੀਕਿੰਗ 'ਚੋਂ 67, ਰਾਈਟਿੰਗ 'ਚੋਂ 60 ਤੇ ਓਵਰਆਲ 62 ਬੈਂਡ ਪ੍ਰਾਪਤ ਕੀਤੇ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |