12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡੀ.ਐਸ. ਬਲੌਸਮ ਸਕੂਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਗਰ ਨਗਰੀ ਮੋਗਾ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਗੁਰੂ ਰਵਿਦਾਸ ਜੀ ਦੀ ਜੀਵਨੀ 'ਤੇ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਰਵਿਦਾਸ ਜੀ ਭਾਰਤ ਦੇ ਮਹਾਨ ਸੰਤਾਂ 'ਚੋਂ ਇਕ ਸਨ, ਉਹ ਇਕ ਕਵੀ ਤੇ ਸਮਾਜ ਸੁਧਾਰਕ ਵੀ ਸਨ | ਉਨ੍ਹਾਂ ਦਾ ਜਨਮ ਬਨਾਰਸ ਸ਼ਹਿਰ ਦੇ ਗੋਵਰਧਨ ਵਿਖੇ 1398 ਈ. 'ਚ ਹੋਇਆ ਸੀ | ਉਨ੍ਹਾਂ ਨੇ ਦੂਜਿਆਂ ਦੀ ਸਹਾਇਤਾ ਕਰਨਾ ਪ੍ਰਭੂ ਸਿਮਰਨ ਤੇ ਹੱਥੀ ਕੰਮ ਕਰਨ ਦੀ ਸਿੱਖਿਆ ਦਿੱਤੀ | ਇਸ ਮੌਕੇ ਬੱਚਿਆਂ ਨੇ ਸ਼ਬਦ ਗਾਇਣ ਕੀਤੇ | ਅਧਿਆਪਕਾਂ ਨੇ ਵੀ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ | ਸਕੂਲ ਦੇ ਪਿ੍ੰਸੀਪਲ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪੂਜਾ ਰਾਣੀ, ਸੀਮਾ, ਪਿ੍ਆ, ਕਿਰਨ ਬਾਲਾ, ਪੂਜਾ ਵਰਮਾ, ਜਸਪ੍ਰੀਤ ਕੌਰ, ਪਰਵਿੰਦਰ ਕੌਰ, ਹੇਮ ਲਤਾ, ਵੰਦਨਾ ਬਾਂਸਲ, ਜਸਪ੍ਰੀਤ ਕੌਰ, ਪੂਜਾ ਗੁਪਤਾ, ਸਰਬਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸੰਬੰਧੀ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ <br/> ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 62 ਸਕੋਰ <br/>
Ad Position 24