12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਸੰਬੰਧੀ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਸਮੂਹ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੀ ਮੀਟਿੰਗ ਕੁਲਵਿੰਦਰ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ | ਮੀਟਿੰਗ ਵਿਚ ਕਰਵਾਏ ਜਾ ਰਹੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ, ਜੋ 18, 19, 20 ਮਾਰਚ 2026 ਨੂੰ ਨਵੀਂ ਅਨਾਜ ਮੰਡੀ ਵਿਖੇ ਹੋ ਰਹੇ ਹਨ, ਬਾਰੇ ਵਿਚਾਰ ਚਰਚਾ ਕੀਤੀ ਗਈ | ਸਮਾਗਮ ਨੂੰ ਕਰਾਉਣ ਲਈ ਸਮੂਹ ਜਥੇਬੰਦੀਆਂ ਦੇ ਸੁਝਾਅ ਲਏ ਗਏ, ਜਿਸ 'ਚ ਸਟੇਜ ਦੀ ਸੇਵਾ ਸੰਭਾਲਦੇ ਹੋਏ ਹਰਜਿੰਦਰ ਸਿੰਘ ਹੈਪੀ ਨੇ ਪ੍ਰੋਗਰਾਮ ਦੀ ਰੂਪ-ਰੇਖਾ ਨੂੰ ਵਿਸਥਾਰ ਪੂਰਵਕ ਦੱਸਿਆ ਜਿਸ ਵਿਚ ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਬਲਜੀਤ ਸਿੰਘ ਚਾਨੀ, ਰਾਮਗੜ੍ਹੀਆ ਸੰਗਠਨ ਵਲੋਂ ਕੁਲਵੰਤ ਸਿੰਘ, ਅਖੰਡ ਕੀਰਤਨੀ ਜਥੇ ਵਲੋਂ ਨਵਤੇਜ ਸਿੰਘ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਸ਼ਾਹਕੋਟ ਦਲ ਵਲੋਂ ਰਜਿੰਦਰ ਸਿੰਘ, ਗੁਰਦੇਵ ਸਿੰਘ ਅਤੇ ਮੈਂਬਰ ਕਿ੍ਸ਼ਨਪੁਰਾ ਦਲ ਤੋਂ ਮੇਜਰ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਮੈਂਬਰਾਂ ਨੇ ਆਪਣੇ ਆਪਣੇ ਸੁਝਾਅ ਦਿੱਤੇ | ਖ਼ਾਲਸਾ ਸੇਵਾ ਸੁਸਾਇਟੀ ਵਲੋਂ ਦਲਜੀਤ ਸਿੰਘ, ਹਰਪ੍ਰੀਤ ਸਿੰਘ ਖੀਵਾ, ਰਸ਼ਪਾਲ ਸਿੰਘ, ਕਸ਼ਯਪ ਰਾਜਪੂਤ ਮਹਿਰਾ ਸਭਾ ਵਲੋਂ ਨਿਰਮਲ ਸਿੰਘ ਮੀਨੀਆ, ਭਾਈ ਘਨੱਈਆ ਜੀ ਜਲ ਸੇਵਾ ਸੁਸਾਇਟੀ ਵਲੋਂ ਹਰਮਨਦੀਪ ਸਿੰਘ ਖ਼ਾਲਸਾ, ਹਰਜਸ ਸਿੰਘ ਤਲਵੰਡੀ ਭਾਈ, ਪਵਨਦੀਪ ਸਿੰਘ, ਅਮਨਦੀਪ ਸਿੰਘ, ਹਿਊਮਨ ਇੰਪਰੂਵਮੈਂਟ ਸੁਸਾਇਟੀ ਮੋਗਾ ਵਲੋਂ ਸੰਜੀਵ ਅਰੋੜਾ, ਸਤਪਾਲ ਸਿੰਘ ਕੰਡਾ, ਗੁਰਜਿੰਦਰ ਸਿੰਘ ਧੰਮੂ, ਬਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੁਸਾਇਟੀ ਵਲੋਂ ਰਣਜੀਤ ਸਿੰਘ, ਹਰਿਮੰਦਰ ਸਿੰਘ ਅਤੇ ਹੋਰ ਬਹੁਤ ਸਾਰੀਆਂ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਨੇ ਇਸ ਸੇਵਾਵਾਂ ਵਿਚ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਸਮੇਂ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਨੇ ਆਏ ਹੋਏ ਦਲਾਂ, ਜਥੇਬੰਦੀਆਂ, ਸਮਾਜ ਸੇਵਾ ਸੁਸਾਇਟੀਆਂ ਅਤੇ ਹੋਰ ਜਥੇਬੰਦੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਸਮੇਂ ਅਮਰੀਕ ਸਿੰਘ ਆਰਸਨ ਦਫ਼ਤਰ ਸਕੱਤਰ, ਵਾਈਸ ਪ੍ਰਧਾਨ ਗੁਰਮੇਲ ਸਿੰਘ, ਕੈਸ਼ੀਅਰ ਕੇਵਲ ਸਿੰਘ, ਸਹਾਇਕ ਕੈਸ਼ੀਅਰ ਭੁਪਿੰਦਰ ਸਿੰਘ, ਮੋਹਨ ਸਿੰਘ, ਅਮਨਦੀਪ ਸਿੰਘ ਪ੍ਰਚਾਰਕ, ਗੁਰਦਰਸ਼ਨ ਸਿੰਘ ਹੈਪੀ, ਸਤਨਾਮ ਸਿੰਘ ਧੱਲੇਕੇ, ਹਰਿਮੰਦਰ ਸਿੰਘ ਖ਼ਾਲਸਾ, ਰਣਜੀਤ ਸਿੰਘ, ਹਰਦਿਆਲ ਸਿੰਘ, ਪ੍ਰਧਾਨ ਦਸਤਾਰ ਚੇਤਨਾ ਮਾਰਚ ਕਮੇਟੀ ਅੰਮਿ੍ਤਪਾਲ ਸਿੰਘ, ਰਸ਼ਪਾਲ ਸਿੰਘ ਬੁੱਟਰ, ਮਨਦੀਪ ਸਿੰਘ ਖੋਸਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ | ਇਸ ਸਮੇਂ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਸਮਾਗਮ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਤੇ ਅੰਮਿ੍ਤ ਸੰਚਾਰ ਵਾਸਤੇ ਵੀ ਬੇਨਤੀਆਂ ਕੀਤੀਆਂ ਜੋ ਕਿ 20 ਮਾਰਚ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਡੀ.ਐਸ. ਬਲੌਸਮ ਸਕੂਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/>
Ad Position 24