ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਨਿੰਦਾ ਕਰਦਿਆ ਦੱਸਿਆ ਕਿ 2026-27 ਦਾ ਬਜਟ ਕਿਸਾਨ ਪੱਖੀ ਨਹੀਂ ਹੈ | ਇਹ ਬਜਟ ਸਿਰਫ਼ ਤੇ ਸਿਰਫ਼ ਕਾਰਪੋਰੇਟ ਪੱਖੀ ਤੇ ਵੱਡੇ ਘਰਾਣਿਆਂ ਨੂੰ ਰਾਹਤ ਦੇਣ ਵਾਲਾ ਹੈ | ਕਿਸਾਨ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਖੇਤੀ ਨੂੰ ਲਾਹੇਵੰਦਾ ਬਣਾਉਣ ਲਈ ਸਾਰੀਆਂ ਫ਼ਸਲਾਂ, ਸਬਜ਼ੀਆਂ, ਫਲਾਂ, ਦੁੱਧ ਤੇ ਲੱਕੜੀ 'ਤੇ ਐਮ.ਐਸ.ਪੀ. ਦਿੱਤੀ ਜਾਵੇ ਤੇ ਇਸ ਦੀ ਕਾਨੂੰਨੀ ਗਰੰਟੀ ਹੋਵੇ, ਕਿਸਾਨ ਸਿਰ ਚੜਿ੍ਹਆ ਕਰਜ਼ਾ ਮੁਆਫ਼ ਕੀਤਾ ਜਾਵੇ | ਪੰਜਾਬ ਜੋ ਦੇਸ਼ ਦੇ ਅੰਨ ਭੰਡਾਰ 'ਚ ਵੱਡਾ ਹਿੱਸਾ ਪਾ ਰਿਹਾ ਹੈ, ਉਸ ਦਾ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ | ਇਸ ਬਾਰੇ ਬਜਟ ਵਿਚ ਕੋਈ ਵਿਵਸਥਾ ਨਹੀਂ ਕੀਤੀ ਗਈ, ਅਜੇ ਵੀ ਖੇਤੀ ਸੈਕਟਰ ਦੇਸ਼ ਤੇ ਕੁੱਲ ਘਰੇਲੂ ਉਤਪਾਦਨ ਵਿੱਚ 27-28 ਫ਼ੀਸਦੀ ਹਿੱਸਾ ਪਾ ਰਿਹਾ ਹੈ ਅਤੇ ਸਭ ਤੋਂ ਅਹਿਮ ਗੱਲ ਹੈ ਕਿ ਤਕਰੀਬਨ ਦੇਸ਼ ਦੀ 50 ਫ਼ੀਸਦੀ ਵਸੋਂ ਨੂੰ ਸਿੱਧਾ ਜਾਂ ਅਸਿੱਧਾ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਇਸ ਦੇ ਬਾਵਜੂਦ ਬਜਟ ਵਿਚ ਖੇਤੀ ਲਈ ਬਜਟ ਘਟਦਾ ਜਾ ਰਿਹਾ ਹੈ | ਇਸ ਮੌਕੇ ਰਵਿੰਦਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਮੰਦਰਜੀਤ ਸਿੰਘ ਮਨਾਵਾਂ ਸੂਬਾ ਆਗੂ, ਮੋਦਨ ਸਿੰਘ, ਗੁਰਮੀਤ ਸਿੰਘ ਸੰਧੂਆਣਾ, ਇਕਬਾਲ ਸਿੰਘ ਗਲੋਟੀ ਸੂਬਾ ਆਗੂ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ, ਬੰਤ ਸਿੰਘ, ਪਾਲ ਸਿੰਘ, ਲਖਵਿੰਦਰ ਸਿੰਘ ਰੌਲੀ, ਸੂਬਾ ਆਗੂ ਹਰਨੇਕ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਲਾਲ ਪੁਰੀ, ਸੁਖਵੰਤ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਜਗਸੀਰ ਸਿੰਘ ਸਮੇਤ ਕਿਸਾਨ ਹਾਜ਼ਰ ਸਨ |