ਕਿਸ਼ਨਪੁਰਾ ਕਲਾਂ, 2 ਫਰਵਰੀ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ 'ਚ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਕਰਵਾਈ ਗਈ ਗੁਰਬਾਣੀ ਅਤੇ ਗੁਰ-ਇਤਿਹਾਸ ਦੀ ਧਾਰਮਿਕ ਪ੍ਰੀਖਿਆ ਵਿਚੋਂ ਪਹਿਲੇ ਅਤੇ ਦੂਜਾ ਰਾਊਾਡ ਵਿਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੁਖਜੋਤ ਸਿੰਘ ਛੇਵੀਂ ਕਲਾਸ, ਅਵਤਾਰ ਸਿੰਘ ਪੰਜਵੀਂ ਕਲਾਸ ਤੇ ਸੇਵਕ ਜੋਤ ਸਿੰਘ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਸਰਟੀਫਿਕੇਟ ਮੈਡਲ ਅਤੇ ਸਮਾਰਟ ਵਾਚ ਕੇ ਦੇ ਕੇ ਸਨਮਾਨਿਤ ਕੀਤਾ | ਸਕੂਲ ਪਹੁੰਚਣ 'ਤੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲ,ਰ ਪਿ੍ੰਸੀਪਲ ਮੈਡਮ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਤੋਂ ਵੀ ਇਸ ਤਰ੍ਹਾਂ ਆਪਣੀ ਮਿਹਨਤ ਨੂੰ ਜਾਰੀ ਰੱਖਣੀ ਹੈ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਹਾਜ਼ਰ ਸਨ |