ਮੋਗਾ, 2 ਫਰਵਰੀ (ਅਸ਼ੋਕ ਬਾਂਸਲ)-ਨਾਰਾਇਣ ਪ੍ਰਤਿਭਾ ਖੋਜ ਪ੍ਰੀਖਿਆ ਡਾ. ਹੇਡਗੇਵਾਰ ਸ਼ਹੀਦ ਓਮ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮੋਗਾ ਵਿਖੇ ਸਫਲਤਾਪੂਰਵਕ ਕਰਵਾਈ ਗਈ | ਚੌਥੀ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ 51 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਪ੍ਰੀਖਿਆ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦਿੱਤੇ | ਇਸ ਮੌਕੇ ਸਰਵਹਿੱਤਕਾਰੀ ਵਿੱਦਿਆ ਮੰਦਰ, ਜ਼ੀਰਾ ਦੇ ਪਿ੍ੰਸੀਪਲ ਗੁਰਬਿੰਦਰ ਸਿੰਘ (ਸੁਪਰਵਾਈਜ਼ਰ) ਅਤੇ ਕੁਲਵੀਰ ਕੇਂਦਰ ਮੁਖੀ ਮੌਜੂਦ ਸਨ | ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਵਿੱਦਿਆ ਮੰਦਰ ਦੀ ਪਿ੍ੰਸੀਪਲ ਪੂਨਮ ਗੋਇਲ ਨੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |