12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੁਧਾਰ ਦੀ ਦਿਸ਼ਾ ਵੱਲ ਇਕ ਇਤਿਹਾਸਕ ਕਦਮ- ਡਾ. ਹਰਜੋਤ ਕਮਲ <br/>

Ad Position 21
No active advertisement
ਅਜੀਤ ਡੈਸਕ 03-02-2026
ਮੋਗਾ, 2 ਫਰਵਰੀ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਅੱਜ ਸੰਸਦ 'ਚ ਪੇਸ਼ ਕੀਤੇ ਗਏ ਕੇਂਦਰੀ ਬਜਟ ਦਾ ਸਵਾਗਤ ਕਰਦੇ ਹੋਏ ਇਸ ਨੂੰ ਜਨ-ਹਿਤੈਸ਼ੀ, ਵਿਕਾਸ-ਕੇਂਦਰਿਤ ਅਤੇ ਸੁਧਾਰ-ਆਧਾਰਿਤ ਬਜਟ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਵਿਕਸਿਤ ਭਾਰਤ 2047 'ਤੇ ਆਧਾਰਿਤ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੇ ਹਰ ਵਰਗ ਕਿਸਾਨ, ਮਜ਼ਦੂਰ, ਮੱਧ ਵਰਗ, ਨੌਜਵਾਨ, ਮਹਿਲਾਵਾਂ ਅਤੇ ਉਦਯੋਗਪਤੀਆਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਬਜਟ ''ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ'' ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ | ਇਸ ਵਿਚ ਆਰਥਿਕ ਸਥਿਰਤਾ ਦੇ ਨਾਲ-ਨਾਲ ਆਮ ਲੋਕਾਂ ਨੂੰ ਰਾਹਤ ਦੇਣ ਵਾਲੇ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ ਹਨ | ਉਨ੍ਹਾਂ ਬਜਟ ਦੇ ਮੁੱਖ ਸਕਾਰਾਤਮਿਕ ਬਿੰਦੂਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੱਧ ਵਰਗ ਨੂੰ ਰਾਹਤ ਦੇਣ ਲਈ ਕਰ ਪ੍ਰਣਾਲੀ ਨੂੰ ਸਰਲ ਅਤੇ ਹੋਰ ਵਿਹਾਰਿਕ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ, ਜਿਸ ਨਾਲ ਆਮ ਪਰਿਵਾਰਾਂ ਦੀ ਬੱਚਤ ਵਧੇਗੀ | ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਖੇਤੀਬਾੜੀ ਖੇਤਰ ਵਿਚ ਨਿਵੇਸ਼, ਸਿੰਚਾਈ, ਆਧੁਨਿਕ ਤਕਨੀਕ ਅਤੇ ਪਿੰਡਾਂ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਯਤਨ ਪ੍ਰਸ਼ੰਸਾ ਯੋਗ ਹਨ | ਇਸ ਮੌਕੇ ਨਿਧੜਕ ਸਿੰਘ ਬਰਾੜ ਮੁੱਖ ਬੁਲਾਰਾ ਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਭਾਕਿਯੂ ਆਜ਼ਾਦ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦੀ ਮੀਟਿੰਗ ਹੋਈ <br/>
Ad Position 24