12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕਿਸ਼ਨਪੁਰਾ ਕਲਾਂ ਵਿਖੇ ਭਾਕਿਯੂ ਆਜ਼ਾਦ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 03-02-2026
ਕਿਸ਼ਨਪੁਰਾ ਕਲਾਂ, 2 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਮੀਟਿੰਗ ਇਕਾਈ ਪ੍ਰਧਾਨ ਅਜਮੇਰ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਹੋਈ | ਜਿਸ 'ਚ ਸੂਬਾਈ ਆਗੂ ਲਖਵੀਰ ਸਿੰਘ ਜੰਗ ਦੌਧਰ ਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਲਖਵੀਰ ਸਿੰਘ ਦੌਧਰ ਕਿਹਾ ਕਿ ਬਿਜਲੀ ਬਿੱਲ 2025 ਨਾਲ ਕਿਸਾਨਾਂ ਤੇ ਗਰੀਬ ਲੋਕਾਂ ਦੇ ਕੋਲੋਂ ਬਿਜਲੀ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹੋ ਜਾਵੇਗੀ | ਕਿਉਂਕਿ ਬਿਜਲੀ ਦਾ ਖੇਤਰ ਪੂਰੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਕੋਲ ਚਲਾ ਜਾਵੇਗਾ, ਫਿਰ ਕਾਰਪੋਰੇਟ ਘਰਾਣੇ ਮਹਿੰਗੇ ਭਾਅ ਅਤੇ ਮਨ ਮਰਜ਼ੀ ਦੇ ਭਾਵ ਸਾਨੂੰ ਬਿਜਲੀ ਦੇਣਗੇ ਅਤੇ ਖੇਤਾਂ ਦੀ ਬਿਜਲੀ 'ਤੇ ਮਿਲਦੀ ਸਬਸਿਡੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ | ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਨੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਪੰਜ ਫਰਵਰੀ ਨੂੰ ਪੰਜਾਬ ਦੇ ਮੰਤਰੀਆਂ ਅਤੇ ਐਮ.ਐਲ.ਏ. ਦੇ ਇਕ ਦਿਨ ਦੇ ਘਿਰਾਓ ਦੇ ਪ੍ਰੋਗਰਾਮ ਦੇ ਸੱਦੇ 'ਤੇ ਵੱਡਾ ਇਕੱਠ ਕਰਨ ਦੀ ਅਪੀਲ ਕੀਤੀ | ਇਸ ਮੀਟਿੰਗ ਦੌਰਾਨ ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਸੁਰਜੀਤ ਸਿੰਘ ਕਾਲਾ, ਨਿਰਮਲ ਸਿੰਘ ਸੰਘਾ ਪੇਂਟਰ ਵਾਈਸ ਪ੍ਰਧਾਨ, ਇਕਬਾਲ ਸਿੰਘ ਮਾਨ, ਬੂਟਾ ਸਿੰਘ ਨੰਬਰਦਾਰ, ਡਾ. ਰਣਜੀਤ ਸਿੰਘ ਐਲ.ਆਈ.ਸੀ., ਸੁਖਵਿੰਦਰ ਸਿੰਘ ਕਾਲੂ, ਸੇਵਕ ਸਿੰਘ, ਕਾਲਾ ਚੌਧਰੀ, ਬਿੰਦਰ ਸਿੰਘ ਦਰਸ਼ਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਸ਼ਨੀ ਮੰਦਰ ਵਿਖੇ ਸ਼ਿਵਰਾਤਰੀ ਮਨਾਉਣ ਲਈ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸੁਧਾਰ ਦੀ ਦਿਸ਼ਾ ਵੱਲ ਇਕ ਇਤਿਹਾਸਕ ਕਦਮ- ਡਾ. ਹਰਜੋਤ ਕਮਲ <br/>
Ad Position 24