ਮੋਗਾ, 2 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਆਸ਼ੀਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਅਗਵਾਈ ਹੇਠ ਮਿਸ਼ਨ ਸਮਰੱਥ 4.0 ਦੀ ਟਰੇਨਿੰਗ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁੱਟਰ ਲੜਕੇ ਜ਼ਿਲ੍ਹਾ ਮੋਗਾ ਵਿਖੇ ਦੋ ਰੋਜ਼ਾ ਸੈਮੀਨਾਰ ਬਲਾਕ ਮੋਗਾ-1 ਦੇ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦਾ ਲਗਾਇਆ ਗਿਆ | ਨਿਰਵੈਰ ਸਿੰਘ, ਦੇਸ਼ਵੀਰ ਸਿੰਘ, ਬਲਵਿੰਦਰ ਪਾਲ ਸਿੰਘ ਨੇ ਬਤੌਰ ਰਿਸੋਰਸ ਪਰਸਨ ਭੂਮਿਕਾ ਨਿਭਾਈ | ਇਨ੍ਹਾਂ ਨੇ ਮਿਸ਼ਨ ਸਮਰੱਥ 4.0 ਵਿਚ ਵਿਦਿਆਰਥੀਆਂ ਨੂੰ ਪੜ੍ਹਾਏ ਜਾਣ ਵਾਲੇ ਵਿਸ਼ਿਆਂ ਸਬੰਧੀ ਗਣਿਤ, ਪੰਜਾਬੀ ਅਤੇ ਅੰਗਰੇਜ਼ੀ ਦੀ ਪੈਡਾਗੋਜੀ ਦੀ ਅਧਿਆਪਕਾਂ ਨੂੰ ਟਰੇਨਿੰਗ ਦਿੱਤੀ ਤਾਂ ਜੋ ਵਿਦਿਆਰਥੀਆਂ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ | ਇਸ ਸੈਮੀਨਾਰ ਵਿਚ ਗੁਰਦਿਆਲ ਸਿੰਘ ਮਠਾੜੂ ਨੇ ਦੱਸਿਆ ਕਿ ਮਿਸ਼ਨ ਸਮਰੱਥ 4.0 ਬੱਚਿਆਂ ਦੇ ਬੇਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਇਕ ਸਾਰਥਿਕ ਪ੍ਰੋਜੈਕਟ ਹੈ ਜੋ 2026-27 ਵਿਚ ਸ਼ੁਰੂਆਤ ਵਿਚ ਹੀ ਚਲਾਇਆ ਜਾਵੇਗਾ ਅਤੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ 4.0 ਸਬੰਧੀ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਮਿਸ਼ਨ ਸਮਰੱਥ ਨਾਲ ਸੰਬੰਧਿਤ ਵਿਸ਼ਾ ਸਮੱਗਰੀ ਦੀ ਵਰਤੋਂ, ਵਿਦਿਆਰਥੀਆਂ ਦੇ ਵੱਖ-ਵੱਖ ਪੱਧਰਾਂ ਦਾ ਰਿਕਾਰਡ ਸਕੂਲ ਮੁਖੀ ਨਾਲ ਸਾਂਝਾ ਕਰਨ ਅਤੇ ਤਾਲਮੇਲ ਨਾਲ ਕੰਮ ਕਰਨ ਸਬੰਧੀ ਗੱਲਬਾਤ ਕੀਤੀ | ਸਕੂਲ ਮੁਖੀ ਗੁਰਬੰਤ ਸਿੰਘ ਨੇ ਧੰਨਵਾਦ ਕੀਤਾ |