ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ 'ਚ ਬੱਚਿਆਂ ਨੇ ਇਕ ਪ੍ਰੇਰਨਾਦਾਇਕ ਡਾਂਸ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਪ੍ਰੇਰਨਾਦਾਇਕ ਡਾਂਸ ਪ੍ਰਦਰਸ਼ਨ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ | ਆਪਣੇ ਭਾਵਪੂਰਨ ਡਾਂਸ ਰਾਹੀਂ ਵਿਦਿਆਰਥੀਆਂ ਨੇ ਸਖ਼ਤ ਮਿਹਨਤ, ਅਨੁਸ਼ਾਸਨ, ਏਕਤਾ ਅਤੇ ਕਦੇ ਵੀ ਹਾਰ ਨਾ ਮੰਨਣ ਦਾ ਸੰਦੇਸ਼ ਦਿੱਤਾ | ਅਜਿਹੇ ਪ੍ਰੋਗਰਾਮ ਇਕ ਉਤਸ਼ਾਹੀ ਅਤੇ ਊਰਜਾਵਾਨ ਸਕੂਲ ਵਾਤਾਵਰਣ ਬਣਾਉਂਦੇ ਹਨ |