05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਵਧਿਆ- ਸਰਪੰਚ ਭੁੱਲਰ, ਡਾ. ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 04-02-2026
ਕਿਸ਼ਨਪੁਰਾ ਕਲਾਂ, 3 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ ਨਸੀਰੇ ਵਾਲਾ, ਡਾ. ਗੁਰਪ੍ਰੀਤ ਸਿੰਘ ਢਿੱਲੋਂ ਐਮ.ਡੀ. ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ, ਅਕਾਲੀ ਆਗੂ ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਸਾਬਕਾ ਸਰਪੰਚ ਸਰਬਨ ਸਿੰਘ ਫ਼ਤਹਿਪੁਰ ਕੰਨੀਆਂ, ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ ਸੋਸਾਇਟੀ, ਦਵਿੰਦਰ ਸਿੰਘ ਗਿੱਲ ਇੰਦਰਗੜ੍ਹ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ ਨੇ ਇਕ ਬਿਆਨ ਵਿਚ ਸੁਪਰੀਮ ਕੋਰਟ ਵਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਉਮੀਦ ਰੱਖਦਾ ਹੈ | ਉਨ੍ਹਾਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇਕ ਚੰਗਾ ਫ਼ੈਸਲਾ ਦੱਸਿਆ ਤੇ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਚ ਭਰੋਸਾ ਹੋਰ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਦੀ ਗੋਲਡਨ ਸੀਨੀਅਰ ਸਿਟੀਜ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮੋਗਾ ਵਲੋਂ ਅੰਡਰ-23 ਕਿ੍ਕਟ ਟਰਾਇਲਾਂ ਦਾ ਐਲਾਨ- ਕਮਲ ਅਰੋੜਾ
Ad Position 24