05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ 12 ਨੂੰ ਦੇਸ਼ ਵਿਆਪੀ ਹੜਤਾਲ <br/>

Ad Position 21
No active advertisement
ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਮੋਗਾ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੰਡ, ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ ਅਤੇ ਵਿੱਤ ਸਕੱਤਰ ਸੁਰਿੰਦਰ ਸਿੰਘ ਬਰਾੜ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਬਜਟ ਨੇ ਦੇਸ਼ ਭਰ ਦੇ ਲੱਖਾਂ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰ, ਕਿਸਾਨਾਂ ਅਤੇ ਮਿਹਨਤਕਸ਼ ਵਰਗ ਨੂੰ ਕਿਸੇ ਕਿਸਮ ਦੀ ਕੋਈ ਰਾਹਤ ਨਾ ਦੇ ਕੇ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ | ਇਸ ਬਜਟ ਵਿਚ ਸਿੱਖਿਆ ਸਿਹਤ ਅਤੇ ਹੋਰ ਸਮਾਜਿਕ ਸੁਰੱਖਿਆ ਦੀਆਂ ਵੱਖ-ਵੱਖ ਸਕੀਮਾਂ ਲਈ ਬਜਟ ਵਿਚ ਕੋਈ ਵਿਸ਼ੇਸ਼ ਵਾਧਾ ਨਹੀਂ ਕੀਤਾ ਗਿਆ | ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਮੋਗਾ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਦੇਸ਼ ਭਰ ਦੇ ਲੱਖਾਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਬਹੁਤ ਅਹਿਮ ਮੰਗ ਨੂੰ ਨਜ਼ਰ ਅੰਦਾਜ਼ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਪੂਰਤੀ ਕੀਤੀ ਗਈ ਹੈ | ਦੇਸ਼ ਵਿਚ ਦਿਨੋਂ ਦਿਨ ਵਧ ਰਹੀ ਬੇਰੁਜ਼ਗਾਰੀ ਅਤੇ ਵੱਖ-ਵੱਖ ਜ਼ਰੂਰੀ ਵਸਤਾਂ ਦੀ ਦਿਨੋਂ ਦਿਨ ਬਾਜ਼ਾਰ ਵਿਚ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਕਰਨ ਵਾਸਤੇ ਕੋਈ ਵੀ ਠੋਸ ਪ੍ਰਸਤਾਵ ਇਸ ਬਜਟ ਵਿਚ ਪੇਸ਼ ਨਹੀਂ ਕੀਤਾ ਗਿਆ | ਘੱਟੋ-ਘੱਟ ਉਜ਼ਰਤਾਂ ਵਿਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ, ਮੁਲਾਜ਼ਮ ਮਾਰੂ ਠੇਕਾ ਅਤੇ ਆਊਟ ਸੋਰਸ ਪ੍ਰਣਾਲੀ ਨੂੰ ਜਿਉਂ ਦਾ ਤਿਉਂ ਰੱਖਿਆ ਗਿਆ ਹੈ | ਪੰਜਾਬ ਨੂੰ ਕਰਜੇ ਦੇ ਭਾਰ ਤੋਂ ਰਾਹਤ ਦੇਣ ਲਈ ਕੋਈ ਵਿਸ਼ੇਸ਼ ਪੈਕੇਜ ਵੀ ਬਜਟ ਵਿਚ ਨਹੀਂ ਦਿੱਤਾ ਗਿਆ | ਮਜ਼ਦੂਰ, ਮੁਲਾਜ਼ਮ ਅਤੇ ਕਿਸਾਨ ਮਾਰੂ ਬਜਟ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਵੱਖ-ਵੱਖ

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਚਿੱਪ ਵਾਲੇ ਮੀਟਰ ਉਤਾਰੇ <br/> ਅਗਲੀ ਖ਼ਬਰ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ <br/>
Ad Position 24