ਕਿਸ਼ਨਪੁਰਾ ਕਲਾਂ, 3 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾ ਆਗੂ ਲਖਵੀਰ ਸਿੰਘ ਦੌਧਰ ਦੀ ਅਗਵਾਈ ਹੇਠ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਪਿੰਡ ਕਿਸ਼ਨਪੁਰਾ ਕਲਾਂ ਦੇ ਘਰਾਂ 'ਚ ਲੱਗੇ ਚਿੱਪ ਵਾਲੇ ਮੀਟਰ ਉਤਾਰੇ ਗਏ | ਪਿੰਡ ਕਿਸ਼ਨਪੁਰਾ ਕਲਾਂ ਦੀ ਇਕਾਈ ਅਤੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਵਲੋਂ ਇਸ ਦਾ ਜ਼ਬਰਦਸਤ ਵਿਰੋਧ ਕਰਦਿਆਂ ਗੁਰਮੀਤ ਸਿੰਘ ਪੁੱਤਰ ਸਵਰਨ ਸਿੰਘ, ਪਾਲ ਸਿੰਘ ਪੁੱਤਰ ਲਾਲ ਸਿੰਘ, ਬਖਤੌਰ ਸਿੰਘ ਪੁੱਤਰ ਲਾਲ ਸਿੰਘ, ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਕਮਲਜੀਤ ਕੌਰ ਪਤਨੀ ਸਿਮਰਨਜੀਤ ਸਿੰਘ, ਸੁਰਜੀਤ ਸਿੰਘ, ਸਤਪਾਲ ਸਿੰਘ, ਕਰਮਜੀਤ ਕੌਰ, ਬਵਲਜੀਤ ਕੌਰ, ਹਰਪ੍ਰੀਤ ਕੌਰ ਆਦਿ ਘਰਾਂ ਦੇ ਚਿੱਪ ਵਾਲੇ ਮੀਟਰ ਉਤਾਰੇ ਗਏ | ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਪਿੰਡ ਵਿਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਉਨ੍ਹਾਂ ਬਿਜਲੀ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਜ਼ਬਰਦਸਤੀ ਕਿਸੇ ਖਪਤਕਾਰ ਦੇ ਇਹ ਮੀਟਰ ਨਾ ਲਗਾਉਣ ਨਹੀਂ ਤਾਂ ਜਥੇਬੰਦੀ ਵਲੋਂ ਵਿਰੋਧ ਕਰਦਿਆਂ ਮੀਟਰ ਉਤਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੁੱਟੇ ਮੀਟਰ ਬਿਜਲੀ ਦਫਤਰ ਭਿੰਡਰਾਂ ਵਿਖੇ ਜਮਾਂ ਕਰਵਾਏ ਜਾਣਗੇ | ਇਸ ਮੌਕੇ ਲੱਗੇ ਹੋਏ ਚਿੱਪ ਵਾਲੇ ਮੀਟਰ ਦਾ ਵਿਰੋਧ ਕਰਨ ਵਾਲਿਆਂ 'ਚ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਘਾ ਵਾਈਸ ਪ੍ਰਧਾਨ, ਪ੍ਰਧਾਨ ਸੁਰਜੀਤ ਸਿੰਘ ਕਾਲਾ, ਸੁਖਵਿੰਦਰ ਸਿੰਘ ਕਾਲੂ, ਬਿੰਦਰ ਸਿੰਘ ਜੰਗ, ਜਗਜੀਤ ਸਿੰਘ ਆਦਿ ਹਾਜ਼ਰ ਸਨ |