ਬਾਘਾ ਪੁਰਾਣਾ, 3 ਫਰਵਰੀ (ਟਿੰਕੂ ਕਾਠਪਾਲ)-ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਬਾਘਾ ਪੁਰਾਣਾ ਵਿਚ ਕਰਵਾਈ ਗਈ ਵਿਸ਼ਾਲ ਰੈਲੀ ਵਿਚ ਹੋਏ ਵੱਡੇ ਇਕੱਠ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ ਕਰਦਿਆਂ ਕਿਹਾ ਕਿ ਇਸ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਜ਼ਦੂਰ ਵਿਰੋਧੀ ਨੀਤੀਆਂ ਦੇ ਖਿਲਾਫ ਖੜ੍ਹੇ ਹਨ ਅਤੇ ਕਾਂਗਰਸ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ | ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਮਨਰੇਗਾ ਸਕੀਮ ਗਰੀਬ ਅਤੇ ਮਜ਼ਦੂਰ ਵਰਗ ਦੀ ਜੀਵਨ ਰੇਖਾ ਹੈ ਪਰ ਮੌਜੂਦਾ ਸਰਕਾਰ ਵਲੋਂ ਇਸ ਸਕੀਮ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ ਅਤੇ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਕਰਦੀ ਆਈ ਹੈ |