05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਰਕਾਰ ਦੇ ਝੂਠ ਨੂੰ ਸੁਪਰੀਮ ਕੋਰਟ ਨੇ ਨਕਾਰਿਆ- ਭੁੱਲਰ <br/>

Ad Position 21
No active advertisement
ਅਜੀਤ ਡੈਸਕ 04-02-2026
ਕਿਸ਼ਨਪੁਰਾ ਕਲਾਂ, 3 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਸੁਪਰੀਮ ਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਵਲੋਂ ਸਵਾਗਤ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਸਾਫ ਹੋ ਗਿਆ ਹੈ ਕਿ ਸਚਾਈ ਹਮੇਸ਼ਾ ਜਿੱਤਦੀ ਹੈ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਝੂਠੇ ਦਾਅਵਿਆਂ ਨੂੰ ਅਦਾਲਤ ਨੇ ਨਕਾਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੀ ਜਾਂਚ ਦੌਰਾਨ ਕੋਈ ਵੀ ਸਬੂਤ ਨਹੀਂ ਮਿਲਿਆ | ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਵੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਪਰ ਇਸ ਵਿਚ ਵੀ ਕੋਈ ਠੋਸ ਬਰਾਮਦਗੀ ਨਹੀਂ ਹੋ ਸਕੀ | ਇਸ ਲਈ ਦੋਵਾਂ ਸਰਕਾਰਾਂ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਲਈ ਪੰਜਾਬ ਦੀ ਜਨਤਾ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ | ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇਕ ਸਾਫ ਅਕਸ ਵਾਲੇ ਆਗੂ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਸਾਰੇ ਦਰਜ ਮਾਮਲਿਆਂ ਵਿਚ ਉਹ ਬਰੀ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਰੈਲੀ ਨੇ ਕਾਂਗਰਸੀ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ- ਕਾਲੇਕੇ <br/>
Ad Position 24