ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੋਟੀਆਂ ਖ਼ੁਰਦ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੀ ਦਰਬਾਰ ਸਾਹਿਬ ਦੇ ਪਵਿੱਤਰ ਦਰਸ਼ਨਾਂ ਲਈ ਮੋਗਾ ਤੋਂ ਸ਼ਰਧਾਲੂਆਂ ਦੇ ਇਕ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸਰਪੰਚ ਹਰਦੀਪ ਸਿੰਘ, ਨੰਬਰਦਾਰ ਧਰਮਿੰਦਰ ਸਿੰਘ ਸੰਘਾ, ਬਲਾਕ ਪ੍ਰਧਾਨ ਰਾਮ ਜ਼ੈਲਦਾਰ ਅਤੇ ਸਮੂਹ ਪਾਰਟੀ ਆਗੂ ਮੌਜੂਦ ਸਨ | ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਤੀਰਥ ਯਾਤਰਾ ਪੰਜਾਬ ਸਰਕਾਰ ਵਲੋਂ ਪਵਿੱਤਰ ਸਥਾਨਾਂ 'ਤੇ ਬਜ਼ੁਰਗਾਂ ਨੂੰ ਮੁਫ਼ਤ ਦਰਸ਼ਨ ਦੇਣ ਲਈ ਇਕ ਵਿਸ਼ੇਸ਼ ਪਹਿਲਕਦਮੀ ਹੈ | ਸਮਾਰੋਹ ਦੌਰਾਨ ਵਿਧਾਇਕ ਨੇ ਸ਼ਰਧਾਲੂਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਦਾ ਉਦੇਸ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਦਰਸ਼ਨ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਧਾਰਮਿਕ ਪਹਿਲ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੇ ਬਜ਼ੁਰਗ ਨਾਗਰਿਕਾਂ ਲਈ ਇਕ ਤੋਹਫ਼ਾ ਹੈ, ਜਿਸ ਤਹਿਤ ਉਨ੍ਹਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਲਿਜਾਇਆ ਜਾ ਰਿਹਾ ਹੈ | ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਾਰਿਆਂ ਦੀ ਯਾਤਰਾ ਸੁਰੱਖਿਅਤ ਰਹੇ |