05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਵਲੋਂ ਡੇਰਾ ਬਿਆਸ ਮੁਖੀ ਖ਼ਿਲਾਫ਼ ਟਿੱਪਣੀ ਦੀ ਐਸ.ਪੀ. ਸੰਧੂ ਵਲੋਂ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਵਿੰਦਰ ਸਿੰਘ ਢਿੱਲੋਂ ਖ਼ਿਲਾਫ਼ ਕੀਤੀ ਗਈ ਟਿੱਪਣੀ ਦੀ ਭਾਰਤੀ ਜਨਤਾ ਪਾਰਟੀ ਨੇ ਤਿੱਖੀ ਨਿਖੇਧੀ ਕੀਤੀ ਹੈ | ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਇਸ ਟਿੱਪਣੀ ਨੂੰ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਆਪਣੀ ਬਿਆਨਬਾਜ਼ੀ ਵਿਚ ਘਟੀਆ ਪੱਧਰ ਤੱਕ ਉੱਤਰ ਆਈ ਹੈ | ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੰਤਾਂ, ਮਹਾਪੁਰਸ਼ਾਂ ਅਤੇ ਰੂਹਾਨੀ ਆਗੂਆਂ ਦੀ ਰਹੀ ਹੈ ਅਤੇ ਇਨ੍ਹਾਂ ਸ਼ਖ਼ਸੀਅਤਾਂ ਨੇ ਹਮੇਸ਼ਾ ਸਮਾਜ ਨੂੰ ਸ਼ਾਂਤੀ, ਸੇਵਾ ਅਤੇ ਸਹਿਣਸ਼ੀਲਤਾ ਦਾ ਰਾਹ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਡੇਰਾ ਬਿਆਸ ਵਰਗੀਆਂ ਸੰਸਥਾਵਾਂ ਨੇ ਸਾਲਾਂ ਤੋਂ ਮਨੁੱਖਤਾ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਐਸੇ ਰੂਹਾਨੀ ਆਗੂਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਆਪਣੀ ਨਾਕਾਮੀਆਂ ਤੋਂ ਧਿਆਨ ਹਟਾਉਣਾ ਚਾਹੁੰਦੀ ਹੈ ਤਾਂ ਅਜਿਹੀ ਬੇ ਜ਼ਿੰਮੇਵਾਰ ਬਿਆਨਬਾਜ਼ੀ ਦਾ ਸਹਾਰਾ ਲੈਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਜਲਵਾਯੂ ਤੇ ਵਾਤਾਵਰਨ ਤਬਦੀਲੀ ਨਾਲ ਜਨਜੀਵਨ ਪ੍ਰਭਾਵਿਤ ਹੋਣਾ ਸੁਭਾਵਿਕ-ਡਾ. ਬਰਾੜ <br/> ਅਗਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਮੋਗਾ ਤੋਂ ਸ਼ਰਧਾਲੂਆਂ ਦੇ ਜਥੇ ਨੂੰ ਝੰਡੀ ਦੇ ਕੇ ਰਵਾਨਾ ਕੀਤਾ <br/>
Ad Position 24