ਕਿਸ਼ਨਪੁਰਾ ਕਲਾਂ, 3 ਫਰਵਰੀ (ਅਮੋਲਕ ਸਿੰਘ ਕਲਸੀ)- ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਉਂਦੀ ਰਹਿੰਦੀ ਹੈ, ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਭ ਤੋਂ ਸਕੂਲ ਦੇ ਚੇਅਰਮੈਨ, ਮੈਨੇਜਮੈਂਟ ਮੈਂਬਰ ਅਤੇ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਰੀਬਨ ਕੱਟ ਕੇ ਇਸ ਪਾਰਟੀ ਦਾ ਆਗਾਜ਼ ਕੀਤਾ ਗਿਆ | ਉਸ ਤੋਂ ਬਾਅਦ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵਲੋਂ ਆਪਣੇ ਸੀਨੀਅਰ ਲਈ ਭਾਸ਼ਣ ਦਿੱਤਾ ਗਿਆ | ਉਪਰੰਤ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਬੜੀ ਹੀ ਖੂਬਸੂਰਤ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਮੂਹ ਅਧਿਆਪਕਾਂ ਤੇ ਉਨ੍ਹਾਂ ਦੀ ਪ੍ਰਸਨੈਲਟੀ ਮੁਤਾਬਿਕ ਕੁਮੈਂਟ ਕਰਕੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਗਾਣੇ, ਡਾਂਸ, ਗਿੱਧਾ, ਭੰਗੜਾ ਅਤੇ ਹੋਰ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜੋ ਅਧਿਆਪਕਾਂ ਨੇ ਬਿਨਾਂ ਕਿਸੇ ਝਿਜਕ ਤੋਂ ਬੜੀ ਹੀ ਖੂਬਸੂਰਤੀ ਨਾਲ ਕੀਤੀਆਂ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਦੀ ਪ੍ਰਫਾਰਮੈਂਸ 'ਤੇ ਵਧਾਈਆਂ ਦਿੱਤੀਆਂ | ਉਨ੍ਹਾਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਅਤੇ ਜ਼ਿੰਦਗੀ ਵਿਚ ਤਰੱਕੀਆਂ ਕਰਦੇ ਰਹਿਣ ਲਈ ਕਾਮਨਾ ਕੀਤੀ | ਇਸ ਮੌਕੇ ਸਮੂਹ ਮੈਨੇਜਮੈਂਟ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਮੈਨੇਜਰ ਗਗਨਦੀਪ ਬਾਵਾ ਹਾਜ਼ਰ ਸਨ |