05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਬਾਘਾ ਪੁਰਾਣਾ, 3 ਫਰਵਰੀ (ਟਿੰਕੂ ਕਾਠਪਾਲ)- ਕੌਂਸਲਰ ਪਿ੍ਥੀ ਸਿੰਘ ਵਲੋਂ ਲੋਕ-ਹਿਤ 'ਚ ਪਹਿਲਕਦਮੀ ਕਰਦਿਆਂ ਵਾਰਡ ਨੰਬਰ-15 ਦੀ ਦਲੀਪ ਬਸਤੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਇਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਵੱਡੀ ਗਿਣਤੀ 'ਚ ਵਾਰਡ ਨਿਵਾਸੀਆਂ ਨੇ ਭਾਗ ਲਿਆ ਅਤੇ ਆਪਣੇ ਆਪ ਨੂੰ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਵਾਇਆ | ਕੈਂਪ ਦੌਰਾਨ ਕੌਂਸਲਰ ਪਿ੍ਥੀ ਸਿੰਘ ਨੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਇਕ ਵਾਸੀ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ, ਮੱਧਵਰਗੀ ਅਤੇ ਹਰ ਵਰਗ ਦੇ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ | ਇਸ ਮੌਕੇ ਅਰਵਿੰਦਰ ਸਿੰਘ ਭਾਟੀਆ, ਜਗਰਾਜ ਸਿੰਘ, ਮਨਜੀਤ ਸਿੰਘ ਬਲਾਕ ਪ੍ਰਧਾਨ ਐਸ.ਸੀ., ਸੰਦੀਪ ਸਿੰਘ ਗੋਰੀ, ਪਿ੍ਥੀ ਸਿੰਘ, ਗੁਰਮੇਲ ਸਿੰਘ, ਹਰਜਸਕਰਨ ਸਿੰਘ ਅਤੇ ਨੂਰ ਸਿੰਘ ਸਮੇਤ ਪਤਵੰਤੇ ਅਤੇ ਵਾਰਡ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਕਿਸਾਨੀ ਨੂੰ ਖ਼ਤਮ ਕਰਨ ਵਾਲਾ- ਪ੍ਰਧਾਨ ਰਵੀ ਮੌੜ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਰਣੀਆਂ, ਧਾਲੀਵਾਲ <br/>
Ad Position 24