05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕੇਂਦਰੀ ਬਜਟ ਕਿਸਾਨੀ ਨੂੰ ਖ਼ਤਮ ਕਰਨ ਵਾਲਾ- ਪ੍ਰਧਾਨ ਰਵੀ ਮੌੜ <br/>

Ad Position 21
No active advertisement
ਅਜੀਤ ਡੈਸਕ 04-02-2026
ਠੱਠੀ ਭਾਈ, 3 ਫਰਵਰੀ (ਜਗਰੂਪ ਸਿੰਘ ਮਠਾੜੂ)-ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਰਵੀ ਮੌੜ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਕਿਸਾਨੀ ਨੂੰ ਬਚਾਉਣ ਦੀ ਬਜਾਏ ਖ਼ਤਮ ਕਰਨ ਵਾਲਾ ਹੈ | ਉਨ੍ਹਾਂ ਆਖਿਆ ਕਿ ਖੇਤੀਬਾੜੀ ਲਈ ਵਰਤੀਆਂ ਜਾਣ ਵਾਲੀਆਂ ਰੇਹਾਂ, ਸਪਰੇਹਾਂ, ਕੀਟਨਾਸ਼ਕਾਂ ਅਤੇ ਹੋਰ ਜ਼ਰੂਰੀ ਵਸਤਾਂ ਦੇ ਰੇਟ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਟੁੱਟ ਚੁੱਕਾ ਹੈ | ਪ੍ਰਧਾਨ ਰਵੀ ਮੌੜ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ, ਨਾ ਹੀ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਕਾਨੂੰਨੀ ਗਾਰੰਟੀ ਬਾਰੇ ਕੋਈ ਠੋਸ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿਚ ਡੀਜ਼ਲ, ਬਿਜਲੀ, ਖਾਦਾਂ ਅਤੇ ਦਵਾਈਆਂ ਦੇ ਵਧੇ ਰੇਟਾਂ ਨੇ ਕਿਸਾਨੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਯੂਨੀਅਨ ਡਕੌਂਦਾ ਵਲੋਂ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਰਵੀ ਮੌੜ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ, ਖੇਤੀਬਾੜੀ ਸਮਗਰੀ ਦੇ ਰੇਟ ਘਟਾਏ ਜਾਣ ਅਤੇ ਐਮ.ਐਸ.ਪੀ. ਕਾਨੂੰਨੀ ਗਰੰਟੀ ਤੁਰੰਤ ਲਾਗੂ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਆਉਣ ਉਪਰੰਤ ਸ... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕੈਂਪ ਲਗਾਇਆ <br/>
Ad Position 24