ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪੈ੍ਰਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਦੀ ਨੂੰਹ ਅਤੇ ਪੋਤੇ ਦਾ ਵਿਦੇਸ਼ ਤੋਂ ਪਰਤਣ ਉਪਰੰਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਪਹੁੰਚਣ 'ਤੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਜਨਰਲ ਸੈਕਟਰੀ ਪਰਮਜੀਤ ਕੌਰ, ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਵਲੋਂ ਵਿਸ਼ੇਸ਼ ਸੁਆਗਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਸਹਿਗਲ ਸਾਬ ਦੀ ਨੰੂਹ ਸਹਿਜਦੀਪ ਸਹਿਗਲ ਅਤੇ ਪੋਤਾ ਜ਼ੋਰਾਵਰ ਸਿੰਘ ਸਹਿਗਲ ਵਿਸ਼ੇਸ਼ ਤੌਰ 'ਤੇ ਪਹਿਲੀ ਵਾਰ ਸਕੂਲ ਆਏ ਹਨ ਅਤੇ ਉਨ੍ਹਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸੁਆਗਤ ਕੀਤਾ ਗਿਆ | ਸਹਿਜਦੀਪ ਸਹਿਗਲ ਅਤੇ ਜ਼ੋਰਾਵਰ ਸਿੰਘ ਦੇ ਆਉਣ ਦੀ ਖ਼ੁਸ਼ੀ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ | ਸਹਿਜਦੀਪ ਸਹਿਗਲ ਨੇ ਸਾਰੇ ਸਕੂਲ ਦਾ ਅਤੇ ਕਿੰਡਰ ਗਾਰਟਨ ਬਲਾਕ 'ਟੈਂਡਰ ਫੀਟ' ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਅਤੇ ਸਕੂਲ ਵਿਚ ਚੱਲ ਰਹੇ ਸਕਿੱਲ ਕੋਰਸਾਂ, ਪੜ੍ਹਾਈ, ਵੱਖ-ਵੱਖ ਖੇਡਾਂ ਦੀ ਸਿਖਲਾਈ ਅਤੇ ਸਹੂਲਤਾਂ ਦੀ ਪ੍ਰਸੰਸਾ ਕੀਤੀ | ਉਨ੍ਹਾਂ ਨੇ ਇਸ ਵਿਸ਼ੇਸ਼ ਸੁਆਗਤ ਲਈ ਸਭ ਦਾ ਧੰਨਵਾਦ ਕੀਤਾ |