ਸਮਾਲਸਰ, 3 ਫਰਵਰੀ (ਗੁਰਜੰਟ ਕਲਸੀ ਲੰਡੇ)-ਸਮਾਲਸਰ ਦੇ ਗੁਰਦੁਆਰਾ ਭਗਤ ਰਵਿਦਾਸ ਵਿਖੇ ਭਗਤ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਹ ਉਤਸਵ ਪ੍ਰਧਾਨ ਰਾਵਲ ਸਿੰਘ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਨਾਲ ਸਮਾਪਤ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਕੀਰਤਨੀ ਜਥਾ ਭਾਈ ਗੁਰਪਾਲ ਸਿੰਘ ਭਵਾਨੀਗੜ੍ਹ ਵਾਲਿਆਂ ਨੇ ਭਗਤ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਮੁੱਖ ਗ੍ਰੰਥੀ ਭਾਈ ਬਲਵੰਤ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਕੀਰਤਨੀ ਜਥੇ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਐਸ.ਜੀ.ਪੀ.ਸੀ. ਅਤੇ ਭਾਈ ਜਗਤਾਰ ਸਿੰਘ ਤਾਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਭੋਲਾ ਸਿੰਘ ਸਮਾਧ ਭਾਈ, ਭਿੰਦਾ ਜੀ. ਟੀ. ਬੀ. ਗੜ੍ਹ, ਹਰਵਿੰਦਰ ਸਿੰਘ ਧਾਲੀਵਾਲ ਸੀਨੀਅਰ ਆਗੂ ਬੀ.ਜੇ.ਪੀ., ਪ੍ਰਧਾਨ ਵੀਰਪਾਲ ਸਿੰਘ, ਲਖਵੀਰ ਸਿੰਘ ਠੰਡੂ, ਰਣਦੀਪ ਸਿੰਘ ਸੰਧੂ, ਮਾਸਟਰ ਜਗਤਾਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਦੇ ਪ੍ਰਧਾਨ ਰਾਵਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |