05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਨੂੰ ਵੱਡੀ ਰਾਹਤ-ਮਨੀਲਾ, ਸਰਾਂ <br/>

Ad Position 21
No active advertisement
ਅਜੀਤ ਡੈਸਕ 04-02-2026
ਕਿਸ਼ਨਪੁਰਾ ਕਲਾਂ, 3 ਫਰਵਰੀ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਰਾਜ ਦੇ ਲੱਖਾਂ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਯੋਜਨਾ ਦਾ ਮੁੱਖ ਮਕਸਦ ਗਰੀਬ, ਮੱਧਵਰਗੀ ਅਤੇ ਜ਼ਰੂਰਤਮੰਦ ਵਰਗ ਨੂੰ ਮਹਿੰਗੇ ਇਲਾਜ ਦੇ ਖ਼ਰਚਿਆਂ ਤੋਂ ਬਚਾਉਣਾ ਹੈ, ਤਾਂ ਜੋ ਕੋਈ ਵੀ ਨਾਗਰਿਕ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ | ਇਹ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਮਨੀਲਾ ਤੇ ਸਰਪੰਚ ਹਰਿੰਦਰ ਸਿੰਘ ਸਰਾਂ ਨੇ ਪਿੰਡ ਭਿੰਡਰ ਕਲਾਂ ਵਿਖੇ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਉਣ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਵੱਡੀ ਕਾਰਵਾਈ ਜਾਂ ਬਹੁਤੇ ਦਸਤਾਵੇਜ਼ਾਂ ਦੀ ਲੋੜ ਨਹੀਂ | ਲਾਭਪਾਤਰੀ ਸਿਰਫ਼ ਆਪਣੀ ਪਹਿਚਾਣ ਦੇ ਆਧਾਰ 'ਤੇ ਹਸਪਤਾਲ ਵਿਚ ਇਲਾਜ ਕਰਵਾ ਸਕਦੇ ਹਨ, ਜਿਸ ਨਾਲ ਸਮੇਂ ਦੀ ਬੱਚਤ ਦੇ ਨਾਲ-ਨਾਲ ਮਰੀਜ਼ ਤੇ ਉਸ ਦੇ ਪਰਿਵਾਰ ਨੂੰ ਮਾਨਸਿਕ ਤੌਰ 'ਤੇ ਰਾਹਤ ਮਿਲਦੀ ਹੈ | ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਸਾਲਾਨਾ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਤੋਂ ਇਲਾਵਾ ਨਿੱਜੀ ਹਸਪਤਾਲਾਂ ਵਿਚ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ | ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਦੀ ਬਿਮਾਰੀ, ਹੱਡੀਆਂ ਦੇ ਓਪਰੇਸ਼ਨ ਸਮੇਤ ਸੈਂਕੜਿਆਂ ਤਰ੍ਹਾਂ ਦੇ ਇਲਾਜ ਇਸ ਬੀਮਾ ਯੋਜਨਾ ਦੇ ਅਧੀਨ ਸ਼ਾਮਿਲ ਹਨ | ਇਸ ਮੌਕੇ ਸਤਨਾਮ ਸਿੰਘ ਪੀਤਾ ਪੰਚ, ਰਮਨਦੀਪ ਸਿੰਘ ਪੰਚ ਜੱਗਾ ਸਿੰਘ ਪੰਚ , ਗੁਰਦੀਪ ਸਿੰਘ ਪੰਚ , ਸੂਬੇਦਾਰ ਨਾਹਰ ਸਿੰਘ ਜਸ਼ਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ. ਐਸ. ਐਫ. ਕਾਲਜ ਵਿਖੇ ਇਨੋਵੇਸ਼ਨ ਅਤੇ ਟੈਕਨਾਲੋਜੀ ਟਰਾਂਸਫ਼ਰ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ <br/>
Ad Position 24