05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਬੀ.ਬੀ.ਐਸ. ਫਾਊਾਡੇਸ਼ਨ ਡੇ

Ad Position 21
No active advertisement
ਅਜੀਤ ਡੈਸਕ 04-02-2026
ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਸੰਸਥਾ ਦੇ ਨੀਂਹ ਪੱਥਰ ਰੱਖੇ ਨੂੰ 24 ਸਾਲ ਪੂਰੇ ਹੋਣ 'ਤੇ ਸਕੂਲ 'ਚ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਦਾ ਫਾਊਾਡੇਸ਼ਨ ਡੇ ਮਨਾਇਆ ਗਿਆ | ਜਾਣਕਾਰੀ ਮੁਤਾਬਿਕ ਇਸ ਸਕੂਲ ਦੀ ਬਿਲਡਿੰਗ ਦਾ ਨੀਂਹ ਪੱਥਰ 2 ਫਰਵਰੀ 2002 ਨੂੰ ਸਕਾਟ ਜ਼ਾਇਰ (ਯੂ.ਐਸ.ਏ.) ਵਲੋਂ ਰੱਖਿਆ ਗਿਆ ਸੀ | ਜੋ ਕਿ ਅੱਜ ਇਲਾਕੇ 'ਚ ਬਹੁਤ ਹੀ ਨਾਮਵਰ ਵਿੱਦਿਅਕ ਸੰਸਥਾ ਬਣ ਚੁੱਕੀ ਹੈ | ਇਸ ਦਿਨ ਨੂੰ ਮਨਾਉਂਦਿਆਂ ਸਾਰੇ ਵਿਦਿਆਰਥੀਆਂ ਵਲੋਂ ਕਵਿਤਾਵਾਂ, ਲੇਖ ਅਤੇ ਚਾਰਟ ਆਦਿ ਪੇਸ਼ ਕੀਤੇ | ਸਕੂਲ ਵਿਚ ਅਧਿਆਪਕਾਂ ਵਲੋਂ ਖ਼ੂਬਸੂਰਤ ਰੰਗੋਲੀ ਬਣਾਈ ਗਈ ਅਤੇ ਚਾਰਟ ਆਦਿ ਬਣਾਏ ਗਏ | ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਕਲਾਸ ਪਹਿਲੀ ਅਤੇ ਤੀਸਰੀ ਦੇ ਵਿਦਿਆਰਥੀਆਂ ਵਲੋਂ ਖ਼ੂਬਸੂਰਤ ਡਾਂਸ ਪੇਸ਼ ਕੀਤਾ ਗਿਆ | ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਵਲੋਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ | ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਸਕੂਲ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਬੀ.ਬੀ.ਐਸ. ਅੱਜ ਆਪਣੇ ਵੱਖਰੇ ਮੁਕਾਮ 'ਤੇ ਹੈ | ਉਨ੍ਹਾਂ ਸਕੂਲ ਦੇ ਸਾਰੇ ਸਟਾਫ਼ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਬੀ.ਬੀ.ਐਸ. ਇਕ ਅਜਿਹਾ ਪਲੇਟਫ਼ਾਰਮ ਹੈ ਜਿਸ ਵਿਚ ਬੱਚੇ ਸਿਰਫ਼ ਵਿੱਦਿਅਕ ਖੇਤਰ 'ਚ ਹੀ ਨਹੀਂ, ਸਗੋਂ ਹੋਰ ਅਗਾਂਹ ਵਧੂ ਖੇਤਰਾਂ 'ਚੋਂ ਚੰਗੇ ਮੁਕਾਮ ਹਾਸਲ ਕਰਦੇ ਹੋਏ ਜ਼ਿੰਦਗੀ 'ਚ ਹਰ ਸੰਘਰਸ਼ ਦਾ ਸਾਹਮਣਾ ਕਰਦੇ ਹੋਏ ਹਰ ਚੁਣੌਤੀ ਲਈ ਤਿਆਰ ਰਹਿੰਦੇ ਹਨ | ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਉਚੇਚੇ ਤੌਰ 'ਤੇ ਸਾਰੇ ਸਟਾਫ਼ ਨੂੰ ਫਾਊਾਡੇਸ਼ਨ ਡੇ ਦੀ ਵਧਾਈ ਦਿੱਤੀ ਗਈ ਤੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ, ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਤਾਲਮੇਲ ਬਰਾਬਰ ਰੱਖਿਆ ਜਾਂਦਾ ਹੈ | ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਵਾਈਸ ਚੇਅਰਪਰਸਨ ਜੈਸਿਕਾ ਸੈਣੀ, ਪਿੰ੍ਰਸੀਪਲ ਡਾ. ਹਮੀਲੀਆ ਰਾਣੀ ਤੇ ਸਮੂਹ ਸਟਾਫ਼ ਨਾਲ ਮਿਲ ਕੇ ਕੇਕ ਕੱਟਿਆ |
Ad Position 22
No active advertisement
ਪਿਛਲੀ ਖ਼ਬਰ ਸੁਖਚੈਨ ਸਿੰਘ ਰਾਮੂੰਵਾਲਾ ਤੀਸਰੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਆਈ. ਐਸ. ਐਫ. ਕਾਲਜ ਵਿਖੇ ਇਨੋਵੇਸ਼ਨ ਅਤੇ ਟੈਕਨਾਲੋਜੀ ਟਰਾਂਸਫ਼ਰ 'ਤੇ ਲੈਕਚਰ ਕਰਵਾਇਆ
Ad Position 24