ਮੋਗਾ, 3 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਰਜਿ: ਦੇ ਸੂਬਾ ਪ੍ਰਧਾਨ ਅਮਿਤ ਕਪੂਰ ਨੇ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਨਵੀਂ ਲਿਸਟ ਜਾਰੀ ਕਰਦਿਆਂ ਨੌਜਵਾਨ ਆਗੂ ਸੁਖਚੈਨ ਸਿੰਘ ਰਾਮੂੰਵਾਲਾ ਨੂੰ ਤੀਸਰੀ ਵਾਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਮੋਗਾ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ | ਪੰਜਾਬ ਦੇ ਪ੍ਰਧਾਨ ਅਮਿਤ ਕਪੂਰ ਵਲੋਂ ਵਪਾਰ ਨੂੰ ਉੱਚਾ ਚੁੱਕਣ ਲਈ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਨਾਲ ਮੀਟਿੰਗਾਂ ਕਰਕੇ ਵਪਾਰ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਾਰਥਿਕ ਹੱਲ ਕੱਢਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਪੰਜਾਬ ਪ੍ਰਧਾਨ ਅਮਿਤ ਕਪੂਰ ਨੇ ਕਿਹਾ ਕਿ ਸੁਖਚੈਨ ਸਿੰਘ ਰਾਮੂੰਵਾਲਾ ਦੀ ਅਗਵਾਈ ਵਿਚ ਵਪਾਰ ਵਰਗ ਵਧੀਆ ਕੰਮ ਕਰ ਰਿਹਾ ਹੈ | ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਚੁਣੇ ਗਏ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲਾ ਨੇ ਪੰਜਾਬ ਪ੍ਰਧਾਨ ਅਮਿਤ ਕਪੂਰ, ਸਟੇਟ ਚੇਅਰਮੈਨ ਕਰਤਾਰ ਜੌੜਾ, ਜਰਨਲ ਸਕੱਤਰ ਕੇ.ਕੇ. ਮਹੇਸ਼ਵਰੀ ਅਤੇ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |