ਮੋਗਾ, 3 ਫਰਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਡਾਕਟਰ ਦਿਵਸ ਮਨਾਇਆ ਗਿਆ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਦੁਨੀਆਂ ਦੀ ਪਹਿਲੀ ਮਹਿਲਾ ਡਾਕਟਰ, ਐਲਿਜ਼ਾਬੈੱਥ ਬਲੈਕ ਵੈੱਲ ਦੇ ਜੀਵਨ ਅਤੇ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਇਸ ਵਿਸ਼ੇਸ਼ ਮੌਕੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਡਾਕਟਰੀ ਖੇਤਰ 'ਚ ਆਪਣਾ ਕੈਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਵਿਚ ਇਹ ਵਿਸ਼ਵਾਸ ਪੈਦਾ ਕਰਨਾ ਸੀ ਕਿ ਉਹ ਵੀ ਡਾਕਟਰ ਬਣ ਕੇ ਸਮਾਜ ਦੀ ਸੇਵਾ ਵਿਚ ਇਕ ਸ਼ਕਤੀਸ਼ਾਲੀ ਅਤੇ ਸਤਿਕਾਰਯੋਗ ਭੂਮਿਕਾ ਨਿਭਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀ ਦੇਸ਼ ਦੇ ਚੋਟੀ ਦੇ 5 ਫ਼ੀਸਦੀ ਮੈਡੀਕਲ ਕਾਲਜਾਂ 'ਚ ਜਾ ਕੇ ਸਕੂਲ ਦਾ ਮਾਣ ਵਧਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਕ ਸਮੇਂ ਜਦੋਂ ਔਰਤਾਂ ਨੂੰ ਡਾਕਟਰੀ ਸਿੱਖਿਆ ਤੋਂ ਵੱਡੇ ਪੱਧਰ 'ਤੇ ਬਾਹਰ ਰੱਖਿਆ ਗਿਆ ਸੀ, ਡਾ. ਬਲੈਕਵੈੱਲ ਨੂੰ ਬਹੁਤ ਸਾਰੇ ਮੈਡੀਕਲ ਕਾਲਜਾਂ ਦੁਆਰਾ ਸਿਰਫ਼ ਇਸ ਲਈ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਉਹ ਇਕ ਔਰਤ ਸੀ | ਉਨ੍ਹਾਂ ਨੂੰ ਸਮਾਜਿਕ ਵਿਰੋਧ, ਮਾਨਸਿਕ ਦਬਾਅ, ਵਿਤਕਰੇ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪਿਆ, ਪਰ ਉਹ ਡਟੀ ਰਹੀ ਅਤੇ ਅੰਤ ਵਿਚ 1849 ਵਿਚ ਡਾਕਟਰ ਬਣ ਕੇ ਇਤਿਹਾਸ ਰਚ ਦਿੱਤਾ | ਇਸ ਮੌਕੇ ਸਕੂਲ ਪਿ੍ੰਸੀਪਲ ਹੇਮ ਪ੍ਰਭਾ ਸੂਦ ਨੇ ਕਿਹਾ ਕਿ ਪਿਛਲੇ 20 ਸਾਲਾਂ 'ਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਐਮ.ਬੀ.ਬੀ.ਐਸ., ਐਮ.ਡੀ. ਅਤੇ ਡੀ.ਐਮ. ਵਰਗੀਆਂ ਉੱਚ ਡਾਕਟਰੀ ਯੋਗਤਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਦੇਸ਼ ਭਰ ਦੇ ਨਾਮਵਰ ਮੈਡੀਕਲ ਕਾਲਜਾਂ ਅਤੇ ਪ੍ਰਮੁੱਖ ਹਸਪਤਾਲਾਂ ਵਿਚ ਸਫਲ ਕੈਰੀਅਰ ਬਣਾਇਆ ਹੈ | ਇਸ ਮੌਕੇ ਸਕੂਲ ਡਾਇਰੈਕਟਰ ਸੁਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਸਫਲਤਾ ਦੀਆਂ ਕੁੰਜੀਆਂ ਹਨ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਸਮਰਪਣ, ਇਮਾਨਦਾਰੀ ਅਤੇ ਆਤਮ ਵਿਸ਼ਵਾਸ ਨਾਲ ਪੜ੍ਹਾਈ ਕਰਨ, ਨੀਟ