14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਵਿਭਾਗ ਨੇ ਪੜ੍ਹਾਈ ਦੇ ਦਿਨਾਂ 'ਚ ਅਧਿਆਪਕ ਸੈਮੀਨਾਰਾਂ ਅਤੇ ਵਰਕਸ਼ਾਪਾਂ 'ਚ ਉਲਝਾਏ-ਡੀ. ਟੀ. ਐਫ.

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਕ੍ਰਾਂਤੀ ਦੇ ਦਮਗਜੇ ਮਾਰਨ ਵਾਲੀ ਪੰਜਾਬ ਦੀ 'ਆਪ' ਸਰਕਾਰ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਰੱਬ ਆਸਰੇ ਚੱਲ ਰਹੀ ਹੈ ਕਿਉਂਕਿ ਵੱਡੀ ਗਿਣਤੀ ਵਿਚ ਪ੍ਰੀਖਿਆ ਦੇ ਦਿਨਾਂ ਵਿਚ ਅਧਿਆਪਕ ਗ਼ੈਰ ਵਿੱਦਿਅਕ ਕੰਮਾਂ, ਬੀ.ਐਲ.ਓ. ਡਿਊਟੀਆਂ ਵਿਚ ਲਗਾ ਰੱਖੇ ਹਨ | ਜਦੋਂ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਥੋੜੇ ਦਿਨ ਹੀ ਬਚੇ ਹਨ, ਉਸ ਸਮੇਂ ਵਿਦਿਆਰਥੀ ਆਪਣੀ ਦੁਹਰਾਈ ਲਈ ਅਧਿਆਪਕਾਂ ਦਾ ਰਾਹ ਦੇਖ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕੀਤਾ | ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾਂ ਨੇ ਕਿਹਾ ਕਿ ਹੁਣ ਜਦੋਂ ਇਸ ਸਾਲ ਦਾ ਸੈਸ਼ਨ ਆਪਣੇ ਸਿਖਰ 'ਤੇ ਹੈ ਅਤੇ ਵਿਦਿਆਰਥੀਆਂ ਦੇ ਪੱਕੇ ਪੇਪਰ ਬਹੁਤ ਨੇੜੇ ਹਨ | ਉਸ ਸਮੇਂ ਵਿਭਾਗ ਵਲੋਂ ਅਧਿਆਪਕਾਂ ਨੂੰ ਸੈਮੀਨਾਰਾਂ ਅਤੇ ਮਦਰ ਵਰਕਸ਼ਾਪ ਵਰਗੇ ਕੰਮਾਂ 'ਚ ਉਲਝਾ ਕੇ ਵਿਦਿਆਰਥੀਆਂ ਤੋਂ ਦੂਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਵੱਡੀ ਗਿਣਤੀ ਵਿਚ ਅਧਿਆਪਕ ਬੀ.ਐਲ.ਓ. ਡਿਊਟੀਆਂ ਕਰ ਕੇ ਸਕੂਲੋਂ ਬਾਹਰ ਕੱਢੇ ਹੋਏ ਅਤੇ ਕੰਪਿਊਟਰ ਅਧਿਆਪਕ ਦਸ-ਦਸ ਲੱਖ ਵਾਲੇ ਹੈਲਥ ਕਾਰਡ ਬਣਾਉਣ ਅਤੇ ਤੀਰਥ ਯਾਤਰਾ ਦੀ ਰਜਿਸਟ੍ਰੇਸ਼ਨ ਕਰਨ ਵਿਚ ਉਲਝਾ ਰੱਖੇ ਹੋਏ ਹਨ | ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਮਾਛੀਕੇ ਅਤੇ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰ ਬਣਨ ਸਾਰ ਕਿਹਾ ਸੀ ਕਿ ਅਧਿਆਪਕਾਂ ਤੋਂ ਪੜ੍ਹਾਈ ਤੋਂ ਬਿਨਾਂ ਹੋਰ ਕਿਸੇ ਵੀ ਪ੍ਰਕਾਰ ਦਾ ਗ਼ੈਰ ਵਿੱਦਿਅਕ ਕੰਮ ਨਹੀਂ ਲਿਆ ਜਾਵੇਗਾ ਪਰ ਉਨ੍ਹਾਂ ਦਾ ਇਹ ਐਲਾਨ ਸਿਰਫ਼ ਅਖ਼ਬਾਰੀ ਐਲਾਨ ਬਣ ਕੇ ਰਹਿ ਗਿਆ | ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਵਾਪਸ ਲੈ ਕੇ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਪੈਦਾ ਕਰੇ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਸਿੰਘ ਭਗਤਾ, ਨਰਿੰਦਰ ਸਿੰਘ, ਮਧੂ ਬਾਲਾ, ਜਸਵਿੰਦਰ ਸਿੰਘ,
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਕੈਂਸਰ ਦਿਵਸ ਮਨਾਇਆ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਲਈ ਆਂਧਰਾ ਪ੍ਰਦੇਸ਼ ਬਾਰੇ ਜਾਣਕਾਰੀ ਭਰਪੂਰ ਗਤੀਵਿਧੀ ਕਰਵਾਈ <br/>
Ad Position 24