ਨਿਹਾਲ ਸਿੰਘ ਵਾਲਾ, 4 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ, ਉੱਪ-ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ 'ਚ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਤੋਂ ਐਸ.ਐਮ.ਓ. ਡਾ. ਸੰਜੈ ਪਵਾਰ ਅਤੇ ਸਿਵਲ ਹਸਪਤਾਲ ਲੋਪੋ ਤੋਂ ਡਾ. ਖੁਸ਼ਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਡਾ. ਸੰਜੈ ਪਵਾਰ ਨੇ ਕੈਂਸਰ ਦੇ ਕਾਰਨ ਅਤੇ ਇਸ ਤੋਂ ਬਚਾਅ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧ ਰਹੇ ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ | ਉਨ੍ਹਾਂ ਨੇ ਇਸ ਬਿਮਾਰੀ ਤੋਂ ਬਚਣ ਲਈ ਚੰਗੀ ਜੀਵਨ ਸ਼ੈਲੀ ਅਪਣਾਉਣ ਅਤੇ ਪਰਹੇਜ਼ ਬਾਰੇ ਦੱਸਿਆ ਕਿ ਕਿਸ ਤਰ੍ਹਾਂ ਰੋਜ਼ਾਨਾ ਦੀ ਜ਼ਿੰਦਗੀ 'ਚ ਬਦਲਾਅ ਕਰਕੇ ਅਸੀਂ ਇਸ ਬਿਮਾਰੀ ਤੋਂ ਬਚ ਸਕਦੇ ਹਾਂ | ਡਾ. ਖੁਸ਼ਪ੍ਰੀਤ ਕੌਰ ਨੇ ਵੀ ਕੈਂਸਰ ਬਾਰੇ ਬਹੁਤ ਵਧੀਆ ਜਾਣਕਾਰੀ ਦਿੱਤੀ | ਇਸ ਪ੍ਰੋਗਰਾਮ 'ਚ ਸੰਸਥਾ ਦੇ ਵਿਦਿਆਰਥੀ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਵਿਚਾਰ ਧਿਆਨ ਨਾਲ ਸੁਣੇ | ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਕੁਇਜ਼ ਮੁਕਾਬਲੇ 'ਚ ਜੀ. ਐਨ. ਐਮ. ਭਾਗ ਪਹਿਲਾ ਦੀ ਟੀਮ ਨੇ ਪਹਿਲਾ ਸਥਾਨ, ਜੀ. ਐਨ. ਐਮ. ਭਾਗ ਦੂਜਾ ਦੀ ਟੀਮ ਨੇ ਦੂਜਾ ਸਥਾਨ, ਜੀ. ਐਨ. ਐਮ. ਭਾਗ ਤੀਜਾ ਦੀ ਟੀਮ ਨੇ ਤੀਜਾ ਸਥਾਨ ਅਤੇ ਚਾਰਟ ਮੇਕਿੰਗ ਮੁਕਾਬਲੇ 'ਚ ਜੀ.ਐਨ.ਐਮ. ਭਾਗ ਦੂਜਾ 'ਚੋਂ ਗੁਰਪ੍ਰੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ, ਜੀ.ਐਨ.ਐਮ. ਭਾਗ ਪਹਿਲਾ 'ਚੋਂ ਮਨਪ੍ਰੀਤ ਕੌਰ ਅਤੇ ਤਨਵੀਰ ਕੌਰ ਨੇ ਦੂਜਾ ਸਥਾਨ ਅਤੇ ਜੀ.ਐਨ. ਐਮ. ਭਾਗ ਤੀਜਾ 'ਚੋਂ ਰਾਜਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸੰਸਥਾ ਦੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਦੀਆਂ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਇਸ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ |