14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

180 ਕਿੱਲੋ ਚੂਰਾ ਪੋਸਤ ਸਮੇਤ ਦੋ ਕੀਤੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਗੁਰਤੇਜ ਸਿੰਘ ਬੱਬੀ)- ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਸ.ਪੀ. ਬਾਘਾ ਪੁਰਾਣਾ ਦਲਬੀਰ ਸਿੰਘ ਦੀ ਅਗਵਾਈ 'ਚ ਮੁੱਖ ਅਫ਼ਸਰ ਥਾਣਾ ਬਾਘਾ ਪੁਰਾਣਾ ਦੀ ਟੀਮ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਮੁੱਖ ਅਫ਼ਸਰ ਪੁਲਿਸ ਚੌਕੀ ਨੱਥੂਵਾਲਾ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਫੂਲੇਵਾਲਾ ਨਹਿਰ ਦੇ ਪੁਲ ਕੋਲ ਗਿਆਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੱਲਕੇ ਅਤੇ ਜਸਕਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮੱਲਕੇ ਪੋਸਤ ਵੇਚਣ ਦੇ ਆਦੀ ਹਨ ਤੇ ਉਹ ਚੂਰਾ ਪੋਸਤ ਸਮੇਤ ਗ੍ਰਾਹਕਾਂ ਦੀ ਉਡੀਕ 'ਚ ਬੈਠੇ ਹਨ ਤਾਂ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 180 ਕਿੱਲੋ ਪੋਸਤ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਖੇ 15-61-85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਸੱਚ ਦੀ ਜਿੱਤ <br/> ਅਗਲੀ ਖ਼ਬਰ ਬੀ.ਕੇ.ਯੂ. ਖੋਸਾ ਬਲਾਕ ਬਾਘਾ ਪੁਰਾਣਾ ਨੇ ਨਵੇਂ ਬਜਟ ਦਾ ਕੀਤਾ ਵਿਰੋਧ <br/>
Ad Position 24