ਕਿਸ਼ਨਪੁਰਾ ਕਲਾਂ, 4 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਨਾਜਾਇਜ਼ ਪਰਚਿਆਂ ਰਾਹੀਂ ਜੇਲ੍ਹ 'ਚ ਬੰਦ ਕਰਕੇ ਜੋ ਡੀਂਗਾਂ ਮਾਰੀਆਂ ਜਾ ਰਹੀਆਂ ਸਨ ਪਰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਇਨਸਾਫ ਦੀ ਆਸ ਬੰਨ੍ਹ ਦਿੱਤੀ ਹੈ | ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਵਿਰੋਧੀਆਂ ਦੇ ਰੰਗ ਉੱਡੇ ਹੋਏ ਹਨ | ਉਨ੍ਹਾਂ ਕਿਹਾ ਕਿ ਇਨਸਾਫ ਨੂੰ ਦੇਰ ਤਾਂ ਲੱਗਦੀ ਹੈ ਪਰ ਹੁਣ ਮਜੀਠੀਆ ਦੇ ਮੈਦਾਨ ਵਿਚ ਆਉਣ ਨਾਲ ਵਿਰੋਧੀਆਂ ਨੂੰ ਭਾਜੜਾਂ ਜ਼ਰੂਰ ਪੈਣਗੀਆਂ | ਇਸ ਮੌਕੇ ਪ੍ਰਧਾਨ ਛਿੰਦਰਪਾਲ ਸਿੰਘ, ਗੁਰਚਰਨ ਸਿੰਘ ਸਮਰਾ, ਮੁਖਤਿਆਰ ਸਿੰਘ, ਨਛੱਤਰ ਸਿੰਘ ਆਦਿ ਨੇ ਮਜੀਠੀਆ ਨੂੰ ਜਮਾਨਤ ਮਿਲਣ 'ਤੇ ਖੁਸ਼ੀ ਜ਼ਾਹਿਰ ਕੀਤੀ |