ਧਰਮਕੋਟ, 4 ਫਰਵਰੀ (ਪਰਮਜੀਤ ਸਿੰਘ)-ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਰਲ ਮਿਲ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਅਯੋਜਨ ਕਰਵਾਇਆ | ਇਸ ਯਾਦਗਾਰੀ ਪਲ 'ਚ ਬੱਚਿਆਂ ਵਲੋਂ ਭੰਗੜਾ, ਸੰਗੀਤਕ ਸਰਗਰਮੀਆਂ ਨੂੰ ਪੇਸ਼ ਕੀਤਾ ਗਿਆ | ਇਸ ਮੌਕੇ ਪਾਰਟੀ ਦੀ ਸ਼ੁਰੂਆਤ ਪਿ੍ੰਸੀਪਲ ਪਵਨਦੀਪ ਕੌਰ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ ਖੋਸਲਾ ਵਲੋਂ ਰੀਬਨ ਕੱਟ ਕੇ ਕੀਤੀ ਗਈ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਹ ਸਾਰੀ ਪਾਰਟੀ ਦਾ ਆਯੋਜਨ ਕੀਤਾ | ਸਾਰੇ ਹੀ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਤੇ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਪਿ੍ੰਸੀਪਲ ਪਵਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੀ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਆ |