14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਰਕਾਰੀ ਇਮਾਰਤਾਂ ਦੇ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦੀ ਸ਼ਲਾਘਾ

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਅਸ਼ੋਕ ਬਾਂਸਲ)-ਖੱਤਰੀ ਸਭਾ ਦੀ ਇਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਵੀਰੇਂਦਰ ਕੌੜਾ ਨੇ ਕੀਤੀ | ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਵਾਈ ਅੱਡਿਆਂ ਅਤੇ ਸਰਕਾਰੀ ਇਮਾਰਤਾਂ ਦੇ ਨਾਮ ਦੇਸ਼ ਦੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦੇ ਫ਼ੈਸਲੇ ਦੀ ਸਰਬਸੰਮਤੀ ਨਾਲ ਸ਼ਲਾਘਾ ਕੀਤੀ | ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਵੀਰੇਂਦਰ ਕੌੜਾ, ਸਰਪ੍ਰਸਤ ਰਾਜ ਕਮਲ ਕਪੂਰ ਅਤੇ ਜਤਿੰਦਰ ਸਿੰਘ ਬੇਦੀ ਨੇ ਕਿਹਾ ਕਿ ਖੱਤਰੀ ਸਭਾ ਪਹਿਲਾਂ ਵੀ ਕਈ ਵਾਰ ਇਹ ਮੰਗ ਉਠਾ ਚੁੱਕੀ ਹੈ ਕਿ ਲੁਧਿਆਣਾ ਏਅਰਪੋਰਟ 'ਤੇ ਅਮਰ ਸ਼ਹੀਦ ਸੁਖਦੇਵ ਥਾਪਰ ਦੀ ਇਕ ਭਵਿਆ ਪ੍ਰਤਿਮਾ ਸਥਾਪਿਤ ਕੀਤੀ ਜਾਵੇ | ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸੜਕਾਂ, ਸਰਕਾਰੀ ਇਮਾਰਤਾਂ ਅਤੇ ਪਾਰਕਾਂ ਦੇ ਨਾਮ ਵੀ ਸ਼ਹੀਦਾਂ ਦੇ ਨਾਮ 'ਤੇ ਰੱਖੇ ਜਾਣ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੋਕ ਅਤੇ ਆਮ ਨਾਗਰਿਕ ਉਨ੍ਹਾਂ ਦੇ ਮਹਾਨ ਬਲੀਦਾਨ ਤੋਂ ਪ੍ਰੇਰਨਾ ਲੈ ਸਕਣ | ਖੱਤਰੀ ਸਭਾ ਦੇ ਪ੍ਰਧਾਨ ਨਾਨਕ ਚੋਪੜਾ ਅਤੇ ਚੇਅਰਮੈਨ ਪਵਨ ਕੌੜਾ ਨੇ ਕਿਹਾ ਕਿ ਜੇਕਰ ਸਰਕਾਰ ਕਿਸੇ ਪ੍ਰਮੁੱਖ ਚੌਕ ਜਾਂ ਉਚਿੱਤ ਸਰਵਜਨਿਕ ਸਥਾਨ 'ਤੇ ਜ਼ਮੀਨ ਉਪਲਬਧ ਕਰਵਾਉਂਦੀ ਹੈ, ਤਾਂ ਖੱਤਰੀ ਬਿਰਾਦਰੀ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੱਤਰੀ ਸ਼ਹੀਦ ਸੁਖਦੇਵ ਥਾਪਰ ਦੀ ਵਿਸ਼ਾਲ ਪ੍ਰਤਿਮਾ ਸਥਾਪਿਤ ਕੀਤੀ ਜਾਵੇਗੀ | ਮਹਿਲਾ ਜ਼ਿਲ੍ਹਾ ਪ੍ਰਧਾਨ ਭਵਦੀਪ ਕੋਹਲੀ ਅਤੇ ਚੇਅਰਪਰਸਨ ਨੀਤੂ ਚੋਪੜਾ ਨੇ ਕਿਹਾ ਕਿ ਸ਼ਹੀਦ ਦੇਸ਼ ਦੇ ਨੌਜਵਾਨਾਂ ਲਈ ਪੇ੍ਰਰਨਾ ਸਰੋਤ ਹੁੰਦੇ ਹਨ | ਇਸ ਮੀਟਿੰਗ 'ਚ ਕੈਸ਼ੀਅਰ ਤਰਸੇਮ ਜੰਡ, ਸੀਨੀਅਰ ਵਾਈਸ ਪ੍ਰਧਾਨ ਗੀਤਾ ਨੰਦਾ ਆਰਿਆ, ਵੀਰੇਂਦਰ ਕੌੜਾ, ਨਾਨਕ ਚੌਪੜਾ, ਰਾਜ ਕਮਲ ਕਪੂਰ, ਪਵਨ ਕੋੜਾ, ਜਤਿੰਦਰ ਸਿੰਘ ਬੇਦੀ, ਭਵਦੀਪ ਕੋਹਲੀ, ਨੀਤੂ ਚੋਪੜਾ ਸਮੇਤ ਖੱਤਰੀ ਸਭਾ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ 'ਤੇ ਮਾਹਲਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ <br/> ਅਗਲੀ ਖ਼ਬਰ ਈ. ਟੀ. ਟੀ. 5994 ਅਧਿਆਪਕ ਯੂਨੀਅਨ ਵਲੋਂ ਸੂਬਾ ਕਮੇਟੀ ਦਾ ਪੁਨਰ ਗਠਨ
Ad Position 24