14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਸਚਾਈ ਦੀ ਜਿੱਤ- ਡੱਲਾ, ਭੁੱਲਰ, ਕੰਗ, ਸੰਧੂ, ਪਰਮਜੀਤ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਦੇ ਗ੍ਰਹਿ ਵਿਖੇ ਬਿਕਰਮ ਮਜੀਠੀਆ ਦੀ ਰਿਹਾਈ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ | ਤਸਵੀਰ : ਪੋਪਲੀ <br/> 05-02-2026
ਫ਼ਤਹਿਗੜ੍ਹ ਪੰਜਤੂਰ, 4 ਫਰਵਰੀ (ਜਸਵਿੰਦਰ ਸਿੰਘ ਪੋਪਲੀ)- ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ਪ੍ਰਧਾਨ ਬਲਜੀਤ ਸਿੰਘ ਕੰਗ ਕਿਲੀ ਗਾਂਧਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ਜਿਸ 'ਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਅਤੇ ਹਲਕਾ ਧਰਮਕੋਟ ਦੇ ਸਾਰੇ ਸਰਕਲ ਪ੍ਰਧਾਨਾਂ ਅਤੇ ਵਰਕਰਾਂ ਵਲੋਂ ਬਿਕਰਮ ਮਜੀਠੀਆ ਦੀ ਰਿਹਾਈ ਸਬੰਧੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ ਜੋਗਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਧਰਮ ਸਿੰਘ ਵਾਲਾ ਨੇ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਨੇ ਸਚਾਈ ਦੀ ਜਿੱਤ ਹੋਈ ਹੈ | ਆਗੂਆਂ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਸ਼ੁਰੂ ਤੋਂ ਹੀ ਸਿਆਸੀ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਸੀ | ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸੱਤਾਧਾਰੀ ਸਰਕਾਰ ਨੇ ਆਪਣੇ ਰਾਜਨੀਤਿਕ ਵਿਰੋਧੀ ਨੂੰ ਦਬਾਉਣ ਅਤੇ ਡਰਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਆਖਿਆ ਕਿ ਅਜਿਹੇ ਹੱਥਕੰਡਿਆਂ ਨਾਲ ਨਾ ਤਾਂ ਸੱਚ ਨੂੰ ਦਬਾਇਆ ਜਾ ਸਕਦਾ ਹੈ | ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਨਸ਼ੇ ਦੇ ਝੂਠੇ ਕੇਸਾਂ ਵਿਚ ਫਸਾ ਰਹੀ ਹੈ | ਪਰ ਸੁਪਰੀਮ ਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨੂੰ ਮਨਜ਼ੂਰ ਕੀਤਾ ਗਿਆ ਹੈ, ਜਿਸ ਨਾਲ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਪ੍ਰਭਜੋਤ ਸਿੰਘ ਤਾਰੇਵਾਲਾ ਸਰਕਲ ਪ੍ਰਧਾਨ, ਨਿਸ਼ਾਨ ਸਿੰਘ ਮੂਸੇਵਾਲਾ ਸਰਕਲ ਪ੍ਰਧਾਨ, ਪਰਮਜੀਤ ਸਿੰਘ ਭਿੰਡਰ ਸਰਕਲ ਪ੍ਰਧਾਨ, ਸਰਜੀਤ ਸਿੰਘ ਰਾਮਗੜ੍ਹ ਸਰਕਲ ਪ੍ਰਧਾਨ, ਜਸਵੀਰ ਸਿੰਘ ਖੋਸਾ ਸਰਕਲ ਪ੍ਰਧਾਨ, ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਅਵਤਾਰ ਸਿੰਘ ਵਿਰਕ, ਗੁਰਜੰਟ ਸਿੰਘ, ਨੰਬਰਦਾਰ ਰੇਸ਼ਮ ਸਿੰਘ ਕਾਦਰਵਾਲਾ, ਗੁਰਭੇਜ ਸਿੰਘ ਕਾਦਰ ਵਾਲਾ ਸਾਬਕਾ ਸੰਮਤੀ ਮੈਂਬਰ, ਗੁਰਦੇਵ ਸਿੰਘ ਭੋਲਾ, ਵਿਕਰਮਜੀਤ ਸਿੰਘ ਵਿੱਕੀ, ਨਿਰਮਲ ਸਿੰਘ, ਹਰਵਿੰਦਰ ਸਿੰਘ, ਤੀਰਥ ਸਿੰਘ, ਚਰਨਜੀਤ ਸਿੰਘ ਤੋਂ ਇਲਾਵਾ ਹੋਰ ਵੀ ਆਗੂਆਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਕਾਹਨ ਸਿੰਘ ਵਾਲਾ <br/> ਅਗਲੀ ਖ਼ਬਰ ਜ਼ਮਾਨਤ ਮਿਲਣ 'ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ
Ad Position 24