14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਕਾਹਨ ਸਿੰਘ ਵਾਲਾ <br/>

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਆਗੂ ਬਿਕਰਮ ਸਿੰਘ ਮਜੀਠੀਆ ਜਿਸ ਨੂੰ ਸਰਕਾਰ ਵਲੋਂ ਆਮਦਨ ਤੋ ਵੱਧ ਜਾਇਦਾਦ ਬਣਾਉਣ ਦੇ ਝੂਠੇ ਕੇਸ ਵਿਚ ਫਸਾ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਸੀ ਤੇ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ 'ਤੇ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋਇਆ ਹੈ ਤੇ ਸੱਚ ਦੀ ਜਿੱਤ ਹੋਈ ਹੈ | ਪਹਿਲਾਂ ਵੀ ਸਰਕਾਰ ਮੂੰਹ ਦੀ ਖਾ ਚੁੱਕੀ ਹੈ | ਸ. ਮਜੀਠੀਆ ਪਹਿਲਾਂ ਤੋਂ ਵੀ ਮਜ਼ਬੂਤ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਚੜ੍ਹਦੀ ਕਲਾ 'ਚ ਲੈ ਕੇ ਜਾਣਗੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੁਝਾਰੂਆਂ ਦੀ ਪਾਰਟੀ ਹੈ, ਇਨ੍ਹਾਂ 'ਤੇ ਝੂਠੇ ਮੁਕੱਦਮੇ ਪਾ ਕੇ ਡਰਾਉਣ ਦੀ ਥਾਂ, ਵਿਕਾਸ ਪੱਖੋਂ ਨਿੱਘਰ ਚੁੱਕੀ ਪੰਜਾਬ ਦੀ ਹਾਲਤ ਵੱਲ ਧਿਆਨ ਦੇਣ | ਅੱਜ ਪੰਜਾਬ ਵਿਚ ਕਾਨੰੂਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਲੁੱਟਾਂ ਖੋਹਾਂ, ਚੋਰੀਆਂ ਤੇ ਕਤਲੋਗਾਰਦ ਜ਼ੋਰਾਂ 'ਤੇ ਹੈ | ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ ਤੇ ਸਹਿਮ ਦਾ ਮਹੌਲ ਹੈ |

Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ 'ਚ ਵਿਦਾਇਗੀ ਪਾਰਟੀ ਸਮਾਗਮ <br/> ਅਗਲੀ ਖ਼ਬਰ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ ਸਚਾਈ ਦੀ ਜਿੱਤ- ਡੱਲਾ, ਭੁੱਲਰ, ਕੰਗ, ਸੰਧੂ, ਪਰਮਜੀਤ <br/>
Ad Position 24