15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਡਰੋਲੀ ਭਾਈ 'ਚ ਵਿਦਾਇਗੀ ਪਾਰਟੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਵਿਖੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ | ਵਿਦਿਆਰਥਣਾਂ ਵਲੋਂ ਗੀਤ, ਗਿੱਧਾ ਅਤੇ ਭਾਸ਼ਣ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਆਪਣੇ ਸਕੂਲੀ ਅਨੁਭਵ ਸਾਂਝੇ ਕਰਦਿਆਂ ਅਧਿਆਪਕਾਂ ਦਾ ਧੰਨਵਾਦ ਕੀਤਾ | ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮਿਸ ਫੇਅਰਵੈੱਲ ਦਾ ਕਿਤਾਬ ਹਰਮਨਦੀਪ ਕੌਰ ਨੂੰ ਦਿੱਤਾ ਗਿਆ | ਮਿਸ ਪੰਜਾਬਣ ਕਮਲੇਸ਼ ਕੌਰ ਅਤੇ ਮਿਸ ਬਿਊਟੀ ਪ੍ਰਨੀਤ ਕੌਰ ਨੂੰ ਐਲਾਨਿਆ ਗਿਆ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਇਮਤਿਹਾਨਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਜਲੇ ਭਵਿੱਖ ਦੀ ਕਾਮਨਾ ਕੀਤੀ | ਅੰਤ ਵਿਚ ਸਭ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ | ਇਸ ਤਰ੍ਹਾਂ ਇਹ ਪ੍ਰੋਗਰਾਮ ਖ਼ੁਸ਼ਗਵਾਰ ਯਾਦਾਂ ਨਾਲ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਹਾਰਦਿਕ ਮਿਲਣ 4.0 ਤਹਿਤ ਵਿਸ਼ੇਸ਼ ਕੈਂਪ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਕਾਹਨ ਸਿੰਘ ਵਾਲਾ <br/>
Ad Position 24