15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਾਜਿੰਦਰਾ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਭਾਰਤ ਵਿਚ ਹਰ ਸਾਲ ਕੈਂਸਰ ਦੇ ਨਵੇਂ ਮਾਮਲੇ ਵਧ ਰਹੇ ਹਨ ਅਤੇ ਸਾਡਾ ਸਭ ਤੋਂ ਵੱਡਾ ਧਿਆਨ ਜਲਦੀ ਪਤਾ ਲਗਾਉਣਾ, ਸਿਹਤਮੰਦ ਜੀਵਨ ਸ਼ੈਲੀ ਅਤੇ ਤੰਬਾਕੂ ਦੀ ਵਰਤੋਂ ਵਰਗੀਆਂ ਨੁਕਸਾਨਦੇਹ ਆਦਤਾਂ ਨੂੰ ਖ਼ਤਮ ਕਰਨਾ ਹੈ | ਵਿਸ਼ਵ ਕੈਂਸਰ ਦਿਵਸ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਤੰਬਾਕੂ ਤੋਂ ਪਰਹੇਜ਼ ਕਰਨਾ, ਸੰਤੁਲਿਤ ਖ਼ੁਰਾਕ ਬਣਾਈ ਰੱਖਣਾ ਅਤੇ ਨਿਯਮਿਤ ਤੌਰ 'ਤੇ ਕਸਰਤ ਕਰਨ ਨਾਲ ਕੈਂਸਰ ਦੇ ਜੋਖ਼ਮ ਨੂੰ ਘਟਾਇਆ ਜਾ ਸਕਦਾ ਹੈ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6 ਬੈਂਡ <br/> ਅਗਲੀ ਖ਼ਬਰ ਮਿਸ਼ਨ ਹਾਰਦਿਕ ਮਿਲਣ 4.0 ਤਹਿਤ ਵਿਸ਼ੇਸ਼ ਕੈਂਪ
Ad Position 24