15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਈਲਟਸ 'ਚੋਂ 6 ਬੈਂਡ <br/>

Ad Position 21
No active advertisement
ਅਜੀਤ ਡੈਸਕ 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜਿਸ ਦੀ 4.9 ਗੂਗਲ ਰੇਟਿੰਗ ਹੈ, ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਕਈ ਸਾਲਾਂ ਤੋਂ ਇਹ ਸੰਸਥਾ ਆਨਲਾਈਨ ਅਤੇ ਆਫ਼ਲਾਈਨ ਕਲਾਸਾਂ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ• ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਵਿਦਿਆਰਥੀ ਸੁਖਰਾਜ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 6, ਲਿਸਨਿੰਗ ਵਿਚੋਂ 6.5, ਸਪੀਕਿੰਗ ਵਿਚੋਂ 6, ਰਾਈਟਿੰਗ ਵਿਚੋਂ 6 ਅਤੇ ਓਵਰਆਲ 6 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਮੋਗਾ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ- ਸੈਕਟਰੀ ਜਸਕਰਨ ਸਿੰਘ ਅਗਲੀ ਖ਼ਬਰ ਰਾਜਿੰਦਰਾ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
Ad Position 24